07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸਮਾਗਮ ਤੋਂ ਪਹਿਲਾਂ ਹੀ ਘਰਾਂ ’ਚ ਕੀਤਾ ਨਜ਼ਰਬੰਦ

ਅਜੀਤ ਡੈਸਕ 24-06-2026


ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ਹਲਕੇ ਵਿਚ ਵਲੰਟੀਅਰ ਮਿਲਣੀ ਸੰਬੰਧੀੇ ਮਲੋਟ ਵਿਖੇ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਪਹੁੰਚਣ ਤੋਂ ਪਹਿਲਾਂ ਹੀ ਪਾਰਟੀ ਦੇ ਵਰਕਰ ਜੋ ਕਿਸੇ ਗੱਲ ਤੋਂ ਨਾਰਾਜ਼ ਸੀ, ਨੂੰ ਸਮਾਗਮ ਵਿਚ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਘਰਾਂ ਵਿਚ ਹੀ ਕੈਦ ਕਰ ਲਿਆ। ਮਲੋਟ ਸ਼ਹਿਰ ਤੇ ਹਲਕੇ ਦੇ ਪਿੰਡਾਂ ਵਿਚੋਂ ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਨਗਰ ਪਾਲਿਕਾ ਚੋਣਾਂ ਤੇ ਬਲਾਕ ਸੰਮਤੀ ਚੋਣਾਂ ਮੌਕੇ ਤੋਂ ਨਾਰਾਜ਼ ਚੱਲਦੇ ਆ ਰਹੇ ਸਨ। ਅੱਜ ਮਲੋਟ ਦੇ ਨਿੱਜੀ ਪੈਲੇਸ ਵਿਚ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵਰਕਰ ਮਿਲਣੀ ਲਈ ਪਹੁੰਚਣਾ ਸੀ, ਉਸ ਤੋਂ ਪਹਿਲਾਂ ਹੀ ਪੁਲਿਸ ਨੇ ਝੋਰੜ, ਖੂੰਨਣ ਕਲਾਂ ਆਦਿ ਪਿੰਡਾਂ ਵਿਚ ਪਿਛਲੇ ਸਮੇਂ ਵਿਚ ਪਾਰਟੀ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਲਿਆ। ਮੁਨੀਸ਼ ਸਿਸੋਦੀਆ ਦੇ ਮਲੋਟ ਪੁੱਜਣ ’ਤੇ ਸਾਬਕਾ ਸੈਨਿਕਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਕਿ ਇਹ ਵਰਕਰ ਮਿਲਣੀ 2027 ਦੀ ਚੋਣਾਂ ਨੂੰ ਲੈ ਕੇ ਕੀਤੀ ਗਈ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਹੈ, ਉਨ੍ਹਾਂ ਨੇ ਪਹਿਲਾਂ ਹੀ ਆਪਣੀ ਫੇਸਬੁੱਕ ’ਤੇ ਅਸਤੀਫ਼ੇ ਪਾ ਦਿੱਤੇ ਸਨ ਅਤੇ ਪਾਰਟੀ ਨਾਲ ਇਨ੍ਹਾਂ ਲੋਕਾਂ ਦਾ ਕੋਈ ਸੰਬੰਧ ਨਹੀਂ ਹੈ।

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਆਈ.ਟੀ.ਆਈ. ਬਾਦਲ ਦੇ ਰਲੇਵੇਂ ਖ਼ਿਲਾਫ਼ ਮੋਮਬੱਤੀ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।