07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

28 ਜੂਨ ਨੂੰ ਬੱਚਿਆਂ ਨੂੰ ਪਿਆਈਆਂ ਜਾਣਜਗੀਆਂ ਪੋਲੀਓ ਰੋਧਕ ਬੂੰਦਾਂ-ਐੱਸ.ਐੱਮ.ਓ.

ਅਜੀਤ ਡੈਸਕ 24-06-2026


ਦੋਦਾ, 23 ਜੂਨ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਪ੍ਰਧਾਨਗੀ ਹੇਠ ਸੀ.ਐੱਚ.ਸੀ. ਦੋਦਾ ਵਿਖੇ ਨੈਸ਼ਨਲ ਰਾਊਂਡ ਪਲਸ ਪੋਲੀਓ ਸੰਬੰਧੀ ਸਮੂਹ ਮਲਟੀਪਰਪਜ਼ ਹੈਲਥ ਵਰਕਰ (ਸੁਪਰਵਾਈਜ਼ਰ) ਤੇ ਮਲਟੀਪਰਪਜ਼ ਹੈਲਥ ਵਰਕਰ (ਫ) ਦੀ ਟ੍ਰੇਨਿੰਗ ਕੀਤੀ ਗਈ। ਸਿਹਤ ਵਿਭਾਗ ਵਲੋਂ 28, 29 ਤੇ 30 ਜੂਨ ਨੂੰ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਬੀ.ਈ.ਈ. ਸੁਰਿੰਦਰ ਕੌਰ ਤੇ ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਸੁਪਰਵਾਈਜ਼ਰ ਨੇ ਦੱਸਿਆ ਕਿ ਬਲਾਕ ਦੋਦਾ ਵਿਖੇ 12,776 ਬੱਚਿਆਂ (0-5 ਸਾਲ) ਨੂੰ ਬਲਾਕ ਦੋਦਾ ਅਧੀਨ ਆਉਂਦੇ ਵੱਖੋ-ਵੱਖਰੇ ਪਿੰਡਾਂ ਵਿਚ 60 ਟੀਮਾਂ ਵਲੋਂ ਪਹਿਲੇ ਦਿਨ ਬੂਥ, ਦੂਜੇ ਤੇ ਤੀਜੇ ਦਿਨ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਪੀਣ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਗਗਨਦੀਪ ਕੌਰ ਬੀ.ਐੱਸ.ਏ., ਗੌਰਵ ਕੁਮਾਰ (ਬੀ.ਏ.ਸੀ.) ਸਮੂਹ ਐੱਲ.ਐੱਚ.ਵੀ. ਹਾਜ਼ਰ ਸਨ।

ਪਿਛਲੀ ਖ਼ਬਰ ਪੱਤਰਕਾਰ ਮੇਵਾ ਸਿੰਘ ਦੇ ਸਪੁੱਤਰ ਕਾਂਸਟੇਬਲ ਸੰਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।