21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਦਵਿੰਦਰ ਸਿੰਘ ਢਿੱਲੋਂ ਗਿੱਦੜਬਾਹਾ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬਣੇ

ਅਜੀਤ ਡੈਸਕ 25-06-2026

ਗਿੱਦੜਬਾਹਾ, 24 ਜੂਨ (ਪਰਮਜੀਤ ਸਿੰਘ ਥੇੜ੍ਹੀ)-ਦਵਿੰਦਰ ਸਿੰਘ ਢਿੱਲੋਂ ਪਿੰਡ ਥੇੜ੍ਹੀ ਨੂੰ ਗਿੱਦੜਬਾਹਾ ਯੂਥ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਵੜਿੰਗ, ਜਸਪ੍ਰੀਤ ਸਿੰਘ ਭਲਾਈਆਣਾ, ਨਗਰ ਕੌਂਸਲ ਗਿੱਦੜਬਾਹਾ ਦੇ ਸਾਬਕਾ ਪ੍ਰਧਾਨ ਬਿੰਟਾ ਅਰੋੜਾ, ਗਿੱਦੜਬਾਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਹੰਟੀ, ਦੀਪਕ ਗਰਗ, ਰੁਪਿੰਦਰ ਸਿੰਘ ਪਿਓਰੀ, ਗੁਰਪਿੰਦਰ ਸਿੰਘ ਢਿੱਲੋਂ ਆਦਿ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਦਵਿੰਦਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਹੈ। 

ਪਿਛਲੀ ਖ਼ਬਰ ਢੋਡੇ ਵਾਲੇ ਸੁਖਦੇਵ ਵਿੱਜ ਦਾ ਸਸਕਾਰ ਕੀਤਾ ਅਗਲੀ ਖ਼ਬਰ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਪ੍ਰੀਖਿਆ ਸ਼ਾਖਾ ਲਈ ਵਾਹਨਾਂ ਨੂੰ ਦਿੱਤੀ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।