ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਕੋਟਕਪੂਰਾ, 8 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੇ ਮਕਸਦ ਨਾਲ ਚੌਥਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਵਲੋਂ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਇਹ ਵੋਟਰ ਰਜਿਸਟ੍ਰੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਦਰਜ ਕਰਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਉਨ੍ਹਾਂ ਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ।
ਕੋਟਕਪੂਰਾ, 8 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੇ ਮਕਸਦ ਨਾਲ ਚੌਥਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕਾਲਜ ਵਲੋਂ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਇਹ ਵੋਟਰ ਰਜਿਸਟ੍ਰੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਦਰਜ ਕਰਵਾਉਣਾ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਉਨ੍ਹਾਂ ਦੀ ਭਾਗੀਦਾਰੀ ਸੁਨਿਸ਼ਚਿਤ ਕਰਨਾ ਹੈ। ਸਮਾਗਮ ਵਿਚ ਕਾਲਜ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਅਤੇ ਸਵੀਪ ਕਮੇਟੀ ਕਨਵੀਨਰ ਜਰਨੈਲ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ। ਕੈਂਪ ਦੇ ਮੁੱਖ ਮਹਿਮਾਨ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਸਨ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ-6 ਭਰਨ ਦੀ ਪ੍ਰਕਿਰਿਆ ਬੀ.ਐਲ.ਓ ਮਾਸਟਰ ਪਰਮਿੰਦਰ ਸਿੰਘ ਵਲੋਂ ਸਮਝਾਈ ਗਈ।