11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਭੋਲੂਵਾਲਾ ਰੋਡ ’ਤੇ ਬੇਅਬਾਦ ਪਈ ਕਾਰਟਨ ਫੈਕਟਰੀ ਮੌਜੂਦ ਸਨ ਤਾਂ ਜਗਜੀਤ ਸਿੰਘ ਲਾਡੀ ਪੁੱਤਰ ਚਰਨਜੀਤ ਸਿੰਘ ਤੇ ਸੁਖਦੇਵ ਸਿੰਘ ਸ਼ੇਰਾ ਪੁੱਤਰ ਸੁਰਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 40 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਬਰਾਮਦ-ਅੱਠ ਬੰਦੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।