11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਦਸਮੇਸ਼ ਮਿਸ਼ਨ ਸਕੂਲ ਹਰੀਨੌ ’ਚ ਸਵੱਛਤਾ ਪਖ਼ਵਾੜਾ ਮਨਾ ਕੇ ਸਫ਼ਾਈ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਪਖਵਾੜਾ ਮਨਾਇਆ ਗਿਆ। ਐਨ.

ਅਜੀਤ ਡੈਸਕ 10-09-2026
ਕੋਟਕਪੂਰਾ, 9 ਸਤੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਪਖਵਾੜਾ ਮਨਾਇਆ ਗਿਆ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਸਵੱਛਤਾ ਸਬੰਧੀ ਸਹੁੰ ਚੁਕਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੌਰਾਨ ਸਫ਼ਾਈ ਰੱਖਣ ਕੂੜਾ ਕਰਕਟ ਨੂੰ ਸਹੀ ਥਾਂ ’ਤੇ ਸੁੱਟਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਕੂਲ ਵਿਚ ਹੈਂਡਵਾਸ਼ ਡੇ ਵੀ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹੱਥਾਂ ਦੀ ਸਹੀ ਢੰਗ ਨਾਲ ਸਫ਼ਾਈ ਕਰਨ ਅਤੇ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਧੋਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਸਵੱਛਤਾ ਸਿਰਫ਼ ਇਕ ਵਿਅਕਤੀ ਦੀ ਨਹੀਂ ਸਗੋਂ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ। ਬੱਚਿਆਂ ਵਿਚ ਸਫ਼ਾਈ ਪ੍ਰਤੀ ਚੇਤਨਾ ਪੈਦਾ ਕਰਕੇ ਅਸੀਂ ਇਕ ਸਿਹਤਮੰਦ ਅਤੇ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਇਸ ਮੌਕੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਸੁਰਿੰਦਰ ਕੌਰ ਅਤੇ ਪਿ੍ਰੰਸੀਪਲ ਸੋਮਾ ਦੇਵੀ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸਵੱਛਤਾ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਹੋਰਨਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਲੈਕਟ੍ਰੀਸ਼ਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਦੋ ਸਰਕਲਾਂ ਦੇ ਪ੍ਰਧਾਨ ਲਗਾਏ ਅਗਲੀ ਖ਼ਬਰ ਵਿਆਹੁਤਾ ਲੜਕੀ ਨੂੰ ਨਹਿਰ ’ਚ ਸੁੱਟ ਕੇ ਮਾਰਨ ਦੀ ਕੋਸ਼ਿਸ਼ ਦੇ ਦੋਸ਼ ’ਚ 6 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।