11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੇ ਅਧਿਆਪਕ ਸਿਖਲਾਈ ਪ੍ਰੋਗਰਾਮ ’ਚ ਭਾਗ ਲਿਆ

ਸਾਦਿਕ, 9 ਸਤੰਬਰ (ਗੁਰਭੇਜ ਸਿੰਘ ਚੌਹਾਨ)-ਖੇਤਰੀ ਪਰਬਤਾ ਰੋਹਣ ਕੇਂਦਰ, ਮੈਕਲੋਟਗੰਜ, ਧਰਮਸ਼ਾਲਾ ਵਿਖੇ ਚਾਰ ਦਿਨਾਂ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਪੰਜਾਬ ਅਤੇ ਦਲਬੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀ ਅਗਵਾਈ ਹੇਠ ਕੀਤਾ ਗਿਆ।

ਅਜੀਤ ਡੈਸਕ 10-09-2026
ਸਾਦਿਕ, 9 ਸਤੰਬਰ (ਗੁਰਭੇਜ ਸਿੰਘ ਚੌਹਾਨ)-ਖੇਤਰੀ ਪਰਬਤਾ ਰੋਹਣ ਕੇਂਦਰ, ਮੈਕਲੋਟਗੰਜ, ਧਰਮਸ਼ਾਲਾ ਵਿਖੇ ਚਾਰ ਦਿਨਾਂ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਪ੍ਰੋਗਰਾਮ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਪੰਜਾਬ ਅਤੇ ਦਲਬੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀ ਅਗਵਾਈ ਹੇਠ ਕੀਤਾ ਗਿਆ। ਇਸ ਅਧਿਆਪਕ ਸਿਖਲਾਈ ਪ੍ਰੋਗਰਾਮ ਵਿਚ ਆਦੇਸ਼ ਇੰਸਟੀਟਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੀ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੂੰ ਵੱਖ-ਵੱਖ ਸਿਖਲਾਈ ਗਤੀਵਿਧੀਆਂ, ਨਵੀਆਂ ਤਕਨੀਕਾਂ ਅਤੇ ਅਧਿਆਪਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ ਅਤੇ ਹੁਨਰ ਨੂੰ ਹੋਰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰੋਗਰਾਮ ਦੇ ਆਯੋਜਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸਿਖਲਾਈ ਨੂੰ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਵਰਤਿਆ ਜਾਵੇਗਾ। ਆਦੇਸ਼ ਕਾਲਜ ਦੇ ਪ੍ਰਬੰਧਕਾਂ ਵਲੋਂ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ’ਤੇ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਭਵਿਖ ਵਿਚ ਵੀ ਅਜਿਹੀ ਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਕਾਲਜ ਵਾਪਸ ਪਰਤਣ ’ਤੇ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੇ ਕੈਂਪਸ ਡਾਇਰੈਕਟਰ ਐਸ.ਪੀ. ਮੌਂਗਾ ਅਤੇ ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਦਾ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਉਨ੍ਹਾਂ ਨੇ ਇਸ ਮੌਕੇ ਦਾ ਫ਼ਾਇਦਾ ਚੁੱਕਿਆ।
ਪਿਛਲੀ ਖ਼ਬਰ ਦਸਮੇਸ਼ ਸਕੂਲ ਬਰਗਾੜੀ ਦੇ ਖ਼ੇਡਾਂ ’ਚ ਅੱਵਲ ਬੱਚੇ ਸਨਮਾਨਿਤ ਅਗਲੀ ਖ਼ਬਰ ਨਸ਼ਿਆਂ ਅਤੇ ਚੋਰੀਆਂ ਵਿਰੁੱਧ ਗ੍ਰਾਮ ਸਭਾ ਬਰਗਾੜੀ ਵਲੋਂ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।