12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਗਿੱਦੜਬਾਹਾ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਐੱਸ.

ਅਜੀਤ ਡੈਸਕ 12-09-2026
ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਗਿੱਦੜਬਾਹਾ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਐੱਸ.ਡੀ.ਐੱਮ. ਅਰਵਿੰਦਰ ਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਬਾਬਾ ਸਾਹਿਬ ਕਰੋੜਾਂ ਮਜ਼ਲੂਮਾਂ, ਗ਼ਰੀਬਾਂ ਤੇ ਔਰਤਾਂ ਲਈ ਰਹਿਬਰ ਹਨ ਅਤੇ ਉਨ੍ਹਾਂ ਦੇ ਬੁੱਤਾਂ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤੀ ਜਾਵੇਗੀ। ਮੰਗ ਪੱਤਰ ਦੇਣ ਮੌਕੇ ਬਹੁਜਨ ਸੁਰੱਖਿਆ ਦਲ ਪੰਜਾਬ ਦੇ ਪ੍ਰਧਾਨ ਧਰਮਪਾਲ ਧੰਮੀ , ਸ਼ੀਲਾ ਰਾਣੀ ਗੁਰੂਸਰ ਪੰਜਾਬ ਸਕੱਤਰ ਬਹੁਜਨ ਸਮਾਜ ਪਾਰਟੀ, ਅੰਤਰਰਾਸ਼ਟਰੀ ਧਾਨਕ ਸਮਾਜ ਸੰਗਠਨ ਦੇ ਸੰਦੀਪ ਖਟਕ, ਸ੍ਰੀ ਗੁਰੂ ਰਵਿਦਾਸ ਸਭਾ ਜੁੱਤੀ ਮਾਰਕਿਟ ਗਿੱਦੜਬਾਹਾ ਦੇ ਪ੍ਰਧਾਨ ਸੰਤ ਲਾਲ, ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸੁਨੀਲ ਅਤੇ ਉਨ੍ਹਾਂ ਦੀ ਟੀਮ ਤੋਂ ਇਲਾਵਾ ਪਵਨ ਦੁਗਰ, ਹਰਜਿੰਦਰ ਰਵਿਦਾਸੀਆ, ਮਾਸਟਰ ਸ੍ਰੀਚੰਦ, ਸਫ਼ਾਈ ਕਰਮਚਾਰੀ ਯੂਨੀਅਨ ਗਿੱਦੜਬਾਹਾ ਦੇ ਵਿਜੇ ਰਾਠੌੜ, ਸਹਿਜਪਾਲ ਸਿੰਘ ਆਦਿ ਹਾਜ਼ਰ ਸਨ। ਬਹੁਜਨ ਸੁਰੱਖਿਆ ਦਲ ਪੰਜਾਬ ਦੇ ਪ੍ਰਧਾਨ ਧਰਮਪਾਲ ਧੰਮੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਦੀ ਰੱਖਿਆ ਲਈ ਬਹੁਜਨ ਸਮਾਜ ਹਮੇਸ਼ਾ ਇਕਜੁੱਟ ਰਹੇਗਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਬਾਬਾ ਸਾਹਿਬ ਦੇ ਸਾਰੇ ਬੁੱਤਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਬੇਅਦਬੀ ਜਾਂ ਮਾਹੌਲ ਖ਼ਰਾਬ ਕਰਨ ਵਾਲੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ -ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026- ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਸਬੰਧਿਤ ਵਿਭਾਗਾਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਹਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।