13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘ਜਦੋਂ ਜਾਗੋ ਉਦੋਂ ਸਵੇਰਾ’ ਨੁੱਕੜ ਨਾਟਕ ਖੇਡਿਆ

ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਗੋਲਡ ਆਰਟ ਥੀਏਟਰ ਕੋਟਕਪੂਰਾ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਜਦੋਂ ਜਾਗੋ ਉਦੋਂ ਸਵੇਰਾ’ ਨੁੱਕੜ ਨਾਟਕ ਖੇਡਿਆ ਗਿਆ। ਜਿਸ ਵਿਚ ਜੋਨਮ, ਮਿਟੋ ਮਲਵਈ, ਗੁਰਪਿਆਰ ਢਿੱਲਵਾਂ ਆਦਿ ਕਲਾਕਾਰਾਂ ਨੇ ਭਾਗ ਲਿਆ।

ਅਜੀਤ ਡੈਸਕ 13-09-2026
ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਗੋਲਡ ਆਰਟ ਥੀਏਟਰ ਕੋਟਕਪੂਰਾ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ‘ਜਦੋਂ ਜਾਗੋ ਉਦੋਂ ਸਵੇਰਾ’ ਨੁੱਕੜ ਨਾਟਕ ਖੇਡਿਆ ਗਿਆ। ਜਿਸ ਵਿਚ ਜੋਨਮ, ਮਿਟੋ ਮਲਵਈ, ਗੁਰਪਿਆਰ ਢਿੱਲਵਾਂ ਆਦਿ ਕਲਾਕਾਰਾਂ ਨੇ ਭਾਗ ਲਿਆ। ਨਾਟਕ ਨੇ ਮਨੋਰੰਜਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵੀ ਵਾਧਾ ਕੀਤਾ। ਜਤਿੰਦਰ ਸਿੰਘ ਐਚ ਆਈ ਵੀ ਇੰਡੀਆ ਲਹਿਰ ਤਹਿਤ ਵਿਦਿਆਰਥੀਆਂ ਨੂੰ ਐਚ ਆਈ ਵੀ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ। ਰੈੱਡ ਰਿਬਨ ਕਲੱਬ ਦੇ ਇੰਚਾਰਜ ਸੁਖਵੀਰ ਕੌਰ ਨੇ ਆਈ ਹੋਈ ਟੀਮ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ, ਰੈੱਡ ਰਿਬਨ ਕਲੱਬ ਦੇ ਮੈਂਬਰ ਅਨੀਤਾ ਬੇਦੀ, ਸਤਨਾਮ ਸਿੰਘ, ਜਰਨੈਲ ਸਿੰਘ, ਅਜੈ ਕੁਮਾਰ, ਗੁਰਤੇਜ ਸਿੰਘ, ਮਨਤਾਰ ਸਿੰਘ, ਹਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਲਾਲੇਆਣਾ ਸਕੂਲ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਗਮ ਅਗਲੀ ਖ਼ਬਰ ਅਚੀਵਰ ਪੁਆਇੰਟ ਸੈਂਟਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।