13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਠਾਣਾ ਸਿੰਘ, ਜਗਦੀਸ਼ ਕੌਰ, ਜਸਵੀਰ ਸਿੰਘ ਧੌਂਸੀ, ਪ੍ਰਵੇਸ਼ ਕੁਮਾਰ ਅਤੇ ਜੰਗੀਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਕਰਮਜੀਤ ਸ਼ਰਮਾ। ਅਜੀਤ ਤਸਵੀਰ 13-09-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਠਾਣਾ ਸਿੰਘ, ਜਗਦੀਸ਼ ਕੌਰ, ਜਸਵੀਰ ਸਿੰਘ ਧੌਂਸੀ, ਪ੍ਰਵੇਸ਼ ਕੁਮਾਰ ਅਤੇ ਜੰਗੀਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਮੀਟਿੰਗ ਦੌਰਾਨ ਚੌ. ਬਲਬੀਰ ਸਿੰਘ, ਨਛੱਤਰ ਸਿੰਘ ਮਧੀਰ, ਗੁਰਟੇਕ ਸਿੰਘ ਬਰਾੜ, ਹਰਦੇਵ ਸਿੰਘ, ਜਸਵੰਤ ਸਿੰਘ ਬਰਾੜ, ਮੇਜਰ ਸਿੰਘ ਚੌਂਤਰਾ, ਪਰਮਜੀਤ ਸਿੰਘ ਖ਼ਾਲਸਾ, ਜਸਪਾਲ ਸਿੰਘ ਅਤੇ ਬਰਨੇਕ ਸਿੰਘ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਹੋਰ ਹੱਕੀ ਮੰਗਾਂ ਨਾ ਮੰਨੇ ਜਾਣ ਦੀ ਨਿਖੇਧੀ ਕੀਤੀ। ਮੰਚ ਸੰਚਾਲਨ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਕੀਤਾ। ਮੀਟਿੰਗ ਦੌਰਾਨ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਜਗਦੀਸ਼ ਰਾਏ ਢੋਸੀਵਾਲ, ਹਰਨੇਕ ਸਿੰਘ ਗਿੱਲ ਡੀ.ਐੱਸ.ਪੀ. ਤੇ ਜਸਪਾਲ ਸਿੰਘ ਨੂੰ ਸਮੁੱਚੇ ਹਾਊਸ ਵਲੋਂ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੀ ਵਧੀਆ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕੁਲਵਿੰਦਰ ਸਿੰਘ ਬਰਾੜ, ਗੁਰਮੀਤ ਸਿੰਘ, ਚਰਨ ਦਾਸ, ਬੁੱਧ ਰਾਮ ਤੇ ਰਾਧਾ ਸੁਆਮੀ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ। ਜ਼ਿਲ੍ਹਾ ਪ੍ਰਧਾਨ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਜੀ ਆਇਆਂ ਕਿਹਾ। ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਕਾਰਨ ਇਸ ਸਮੁੱਚੇ ਵਰਗ ਵਿਚ ਸਰਕਾਰ ਵਿਰੁੱਧ ਗ਼ੁੱਸਾ ਵਧਦਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੁਖਮੰਦਰ ਸਿੰਘ ਬੇਦੀ, ਕੁਲਦੀਪ ਸਿੰਘ ਬਰਾੜ, ਕਾਲਾ ਸਿੰਘ ਬੇਦੀ, ਗੁਰਨਾਮ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ ਕਪੂਰ, ਬਲਜੀਤ ਸਿੰਘ, ਇਕਬਾਲ ਸਿੰਘ, ਸ਼ਾਮ ਲਾਲ, ਨਗਿੰਦਰ ਸਿੰਘ, ਹਰਬੰਸ ਰਾਜ, ਇੰਦਰਪਾਲ ਸਿੰਘ, ਦਿਆਲ ਚੰਦ, ਰੋਸ਼ਨ ਲਾਲ, ਬੀਰਬਲ ਸ਼ਰਮਾ, ਹਰਨੇਕ ਸਿੰਘ ਗਿੱਲ, ਹਰਜੀਤ ਸਿੰਘ, ਜੱਗਾ ਸਿੰਘ, ਕਰਮਜੀਤ ਸਿੰਘ ਸਮਾਘ, ਹਰਬੰਸ ਸਿੰਘ ਬਰਾੜ, ਜਸਕਰਨ ਸਿੰਘ, ਹਜੂਰ ਸਿੰਘ, ਚਿਮਨ ਲਾਲ ਸਿਡਾਨਾ, ਰਜਿੰਦਰ ਪਾਲ, ਸੁਖਦੇਵ ਸਿੰਘ, ਇੰਦਰ ਸਿੰਘ, ਗੁਰਸੇਵ ਸਿੰਘ, ਸਤਨਾਮ ਸਿੰਘ ਅਤੇ ਪ੍ਰੇਮ ਨਾਥ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬਿਕਰਮਬਾਜ ਸਿੰਘ ਬਰਾੜ ਵਲੋਂ ਪਿੰਡ ਸੰਗੂਧੌਣ ਵਿਖੇ ਮੀਟਿੰਗਾਂ ਅਗਲੀ ਖ਼ਬਰ ਵਾਟਰ ਵਰਕਸ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।