13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀੜ ਸਿੱਖਾਂ ਵਾਲਾ ’ਚ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ

ਕੋਟਕਪੂਰਾ, 12 ਸਤੰਬਰ (ਗਿੱਲ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਜੈਤਾ, ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਸਮੂਹ ਸੰਗਤ ਦੇ ਸਹਿਯੋਗ ਨਾਲ਼ ਗੁਰਦੁਆਰਾ ਸਾਹਿਬ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ।

ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਸਨਮਾਨ ਦੀ ਝਲਕ। ਅਜੀਤ ਤਸਵੀਰ 13-09-2026
ਕੋਟਕਪੂਰਾ, 12 ਸਤੰਬਰ (ਗਿੱਲ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਜੈਤਾ, ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਸਮੂਹ ਸੰਗਤ ਦੇ ਸਹਿਯੋਗ ਨਾਲ਼ ਗੁਰਦੁਆਰਾ ਸਾਹਿਬ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਬਾਬਾ ਬੀਰ ਸਿੰਘ ਧੀਰ ਸਿੰਘ ਵੈਲਫ਼ੇਅਰ ਸੁਸਾਇਟੀ ਦੇ ਬੁਲਾਰੇ ਕੇਵਲ ਸਿੰਘ ਸਹੋਤਾ ਅਤੇ ਗੁੁਰਦੀਪ ਸਿੰਘ ਢੁੱਡੀ ਨੇ ਆਪਣੇ ਸੰਬੋਧਨ ’ਚ ਸਮੂਹ ਸੰਗਤ ਨੂੰ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਪ੍ਰਬੰਧਕਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ਤੋਂ ਸਾਨੂੰ ਸਭਨਾਂ ਨੂੰ ਪੇ੍ਰਨਾ ਲੈਣੀ ਚਾਹੀਦੀ ਹੈ। ਸਾਨੂੰ ਆਪਣੇ ਇਤਿਹਾਸ ’ਤੇ ਸਦਾ ਮਾਣ ਹੋਣਾ ਚਾਹੀਦਾ ਹੈ। ਜਿਹੜੀਆਂ ਕੌਮਾਂ ਆਪਣਾ ਅਮੀਰ ਇਤਿਹਾਸ ਭੁੱਲ ਜਾਂਦੀਆਂ ਹਨ, ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦੀਆਂ। ਅੰਤ ’ਚ ਬੋਹੜ ਸਿੰਘ ਘਾਰੂ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਪਹਿਨਾ ਕੇ ਸਨਮਾਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰ ਸਾਲ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ’ਤੇ ਸਰਕਾਰੀ ਛੁੱਟੀ ਕੀਤੀ ਜਾਵੇ। ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਬੇਅੰਤ ਸਿੰਘ ਸਿੱਧੂ, ਮੰਦਰ ਸਿੰਘ ਲੈਕਚਰਾਰ, ਬਲਵੰਤ ਸਿੰਘ ਸਿੱਧੂ, ਹਰਿੰਦਰ ਸਿੰਘ, ਰਛਪਾਲ ਸਿੰਘ ਨਾਹਰ, ਸੁਖਦੇਵ ਸਿੰਘ ਘਾਰੂ, ਬੱਗਾ ਸਿੰਘ ਸਾਬਕਾ ਪੰਚ, ਜੰਗੀਰ ਸਿੰਘ ਸਾਬਕਾ ਪੰਚ, ਸ਼ਿੰਦਰ ਕੌਰ, ਨੀਲੋ ਕੌਰ, ਮਾਟੀ ਕੌਰ ਖ਼ਾਲਸਾ, ਬਾਬਾ ਰਾਮਪਾਲ ਸਿੰਘ ਮੁੱਖ ਸੇਵਾਦਾਰ, ਛਿੰਦਾ ਸਿੰਘ, ਜਗਜੀਤ ਸਿੰਘ ਖ਼ਾਲਸਾ, ਪ੍ਰਣਾਮ ਸਿੰਘ, ਗੁਰਪ੍ਰੀਤ ਸਿੰਘ ਔਲਖ, ਸ਼ਨੀ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਪ੍ਰਕਾਸ਼ ਦਿਹਾੜੇ ਦੀ .ਖ਼ੁਸ਼ੀ ’ਚ ਵਾਤਾਵਰਨ ਦੇ ਬਚਾਅ ਹਿਤ 50 ਪੌਦੇ ਵੀ ਲਗਾਏ ਗਏ।
ਪਿਛਲੀ ਖ਼ਬਰ ਜੈਤੋ ਫ਼ਾਇਰਿੰਗ ਮਾਮਲੇ ’ਚ ਦੋ ਮੁਲਜ਼ਮ ਕਾਬੂ 9 ਐਮ.ਐਮ. ਪਿਸਤੌਲ ਤੇ 3 ਜ਼ਿੰਦਾ ਰੌਂਦ ਬਰਾਮਦ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਲਾਲ ਗਰੋਵਰ ਦਾ ਦਿਹਾਂਤ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।