ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡਾਂ/ਸ਼ਹਿਰਾਂ ਵਿਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਪਿੰਡਾਂ/ਸ਼ਹਿਰਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਲਾਭ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ। ਵਿਧਾਇਕ ਸੋਖੇਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਾਰੀ ਪ੍ਰੋਜੈਕਟਾਂ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵਿਧਾਇਕ ਸੇਖੋਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ੀ ਨਾਲ ਕੰਮ ਕਰਵਾਏ ਜਾਣਗੇ। ਉਨ੍ਹਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟ, ਭਲਾਈ ਯੋਜਨਾਵਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਮਲਹੋਤਰਾ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਸੁਪਰਡੈਂਟ, ਖੁਸ਼ਵੰਤ ਸ਼ਰਮਾ ਜੇ.ਈ, ਵੀਰਪਾਲ ਕੌਰ ਏ.ਪੀ.ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਵਿਧਾਇਕ ਸੇਖੋਂ ਨੇ ਵੱਖ-ਵੱਖ ਪ੍ਰੋਜੈਕਟਾਂ ਸੰਬੰਧੀ ਕੀਤੀ ਸਮੀਖਿਆ ਮੀਟਿੰਗ
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡਾਂ/ਸ਼ਹਿਰਾਂ ਵਿਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਪਿੰਡਾਂ/ਸ਼ਹਿਰਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਲਾਭ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅਜੀਤ ਡੈਸਕ
15-09-2026