15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 15-09-2026
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਪਿੱਪਲੀ ਤੋਂ ਅਰਾਈਆਂ ਵਾਲਾ ਕਲਾਂ ਨੂੰ ਜਾ ਰਹੇ ਸਨ ਤਾਂ ਪਿੰਡ ਅਰਾਈਆਂ ਵਾਲਾ ਨਜ਼ਦੀਕ ਬਿੱਲਾ ਸਿੰਘ ਪੁੱਤਰ ਅਮਾਨਤ ਸਿੰਘ ਤੇ ਰਾਕੇਸ਼ ਕੁਮਾਰ ਉਰਫ਼ ਰਿੰਕੂ ਪੁੱਤਰ ਨਗਿੰਦਰ ਕੁਮਾਰ ਵਾਸੀ ਅਰਾਈਆਂ ਵਾਲਾ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਰੱਤੀਰੋੜੀ ਤੋਂ ਕੁਲਦੀਪ ਸਿੰਘ ਹੈਪੀ ਪੁੱਤਰ ਬਚਨ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ 10 ਨਸ਼ੇ ਦੀਆਂ ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬੰਗਾ ਬਲਾਕ ’ਚ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਦੇ ਕੱਟਾਂ ਵਿਰੁੱਧ ਦਿੱਤਾ ਐਸ.ਈ. ਬਿਜਲੀ ਦਫ਼ਤਰ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।