16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਸਾਦਿਕ, 15 ਸਤੰਬਰ (ਆਰ. ਐਸ.

? 16-09-2026
ਸਾਦਿਕ, 15 ਸਤੰਬਰ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਸ਼ੇਰ ਸਿੰਘ ਵਾਲਾ ਵਿਖੇ ਹੋਈ ਜਿਸ ਵਿਚ ਜਸਪਿੰਦਰ ਸਿੰਘ ਰੁਪੱਈਆਂ ਵਾਲਾ ਮੈਂਬਰ ਅੰਤਰਿੰਗ ਕਮੇਟੀ ਪੰਜਾਬ ਵਿਸ਼ੇਸ਼ ਤੌਰ ’ ਤੇ ਸ਼ਾਮਿਲ ਹੋਏ। ਮੀਟਿੰਗ ’ਚ ਆਗੂਆਂ ਵਲੋਂ ਕਿਸਾਨੀ ਮੁੱਦਿਆਂ ’ਤੇ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਜਸਪਿੰਦਰ ਸਿੰਘ ਰੁਪੱਈਆਂਵਾਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਖੜ੍ਹੀ ਹੈ ਅਤੇ ਸਰਕਾਰ ਜਲਦੀ ਦਾਣਾ ਮੰਡੀਆਂ ਏਜੰਸੀਆਂ ਨੂੰ ਅਲਾਟ ਕਰੇ ਤੇ ਝੋਨੇ ਦੀ ਖ਼ਰੀਦ ਅਤੇ ਬਾਰਦਾਨੇ ਦਾ ਪ੍ਰਬੰਧ ਕਰਕੇ ਰੱਖੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ ਖੁਆਰ ਨਾ ਹੋਣਾ ਪਵੇ। ਇਸ ਮੌਕੇ ਸਾਦਿਕ ਬਲਾਕ ’ਚ ਵਾਧਾ ਕਰਦਿਆਂ ਜਸਕਰਨ ਸਿੰਘ ਡੋਡ ਨੂੰ ਸਰਬਸੰਮਤੀ ਨਾਲ ਵਿੱਤ ਸਕੱਤਰ ਚੁਣਿਆਂ ਗਿਆ। ਇਸ ਮੌਕੇ ਵਜ਼ੀਰ ਸਿੰਘ ਡੋਡ, ਜਗਦੀਪ ਸਿੰਘ ਜਨੇਰੀਆਂ, ਸ਼ਿੰਗਾਰਾ ਸਿੰਘ ਕਾਉਣੀ, ਸੁਰਜੀਤ ਸਿੰਘ ਖ਼ਾਲਸਾ, ਜਸਪਾਲ ਸਿੰਘ ਜਲਾਲੇਆਣਾ, ਅੰਗਰੇਜ਼ ਸਿੰਘ ਘੁੱਦੂਵਾਲਾ, ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਹਰਵਿੰਦਰ ਸਿੰਘ, ਗੁਰਸੇਵਕ ਸਿੰਘ ਖ਼ਾਲਸਾ, ਗੁਰਚਰਨ ਸਿੰਘ, ਵਰਿੰਦਰਪਾਲ ਸ਼ਰਮਾ, ਹਰਦੇਵ ਸਿੰਘ, ਸੁਖਨਿੰਦਰ ਸਿੰਘ, ਗੁਰਜੰਟ ਸਿੰਘ, ਸਰਦੂਲ ਸਿੰਘ ਕਿੰਗਰਾ, ਰਜਿੰਦਰ ਸਿੰਘ ਡੋਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦਾ ਧਰਨਾ ਅੱਜ ਅਗਲੀ ਖ਼ਬਰ ਕੋਟਕਪੂਰਾ ’ਚ ਦੂਸ਼ਿਤ ਪਾਣੀ ਸਪਲਾਈ ਹੋਣ ਨਾਲ ਭਿਆਨਕ ਬਿਮਾਰੀਆਂ ਫ਼ੈਲਣ ਦਾ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।