17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾ ਕੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਮਹਾਂਮੰਤਰੀ ਗਗਨ ਸੇਠੀ ਅਤੇ ਸੁਮਿਤ ਸੁਖੀਜਾ ਨੇ ਵੀ ਮੁਕੇਸ਼ ਗਰਗ ਨੂੰ ਵਧਾਈ ਦਿੱਤੀ।

ਅਜੀਤ ਡੈਸਕ 17-09-2026
ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾ ਕੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਮਹਾਂਮੰਤਰੀ ਗਗਨ ਸੇਠੀ ਅਤੇ ਸੁਮਿਤ ਸੁਖੀਜਾ ਨੇ ਵੀ ਮੁਕੇਸ਼ ਗਰਗ ਨੂੰ ਵਧਾਈ ਦਿੱਤੀ। ਮੁਕੇਸ਼ ਗਰਗ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਂਡ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜ਼ੋਨ ਪ੍ਰਮੁੱਖ ਜੀਵਨ ਗਰਗ, ਜ਼ਿਲ੍ਹਾ ਇੰਚਾਰਜ ਭੈਣ ਮੋਨਾ ਜਸਵਾਲ, ਸਟੇਟ ਸੈਕਰਟਰੀ ਦੁਰਦੇਸ਼ ਸ਼ਰਮਾ, ਪ੍ਰਦੀਪ ਸ਼ਰਮਾ ਅਤੇ ਮੰਡਲ ਕੋਟਕਪੂਰਾ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਮੁਕੇਸ਼ ਗਰਗ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮੁੱਚੇ ਵਰਕਰਾਂ ਵਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਉਸ ਦੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ।
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਗਜੀਤ ਸਿੰਘ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।