20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਯੂਨੀਵਰਸਿਟੀ ਕਾਲਜ ਜੈਤੋ ’ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਉਦਘਾਟਨ ਕੋਟਕਪੂਰਾ ਦੇ ਕਈ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਹੋਏ ਸ਼ਾਮਿਲ

ਕੋਟਕਪੂਰਾ, 19 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਹਲਕੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਹੈੱਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਨਿਹੰਗ ਸਿੰਘ ਬੁੱਢਾ ਦਲ ਹੈੱਡ ਗ੍ਰੰਥੀ, ਹਰਿਮੰਦਰ ਸਿੰਘ , ਹੀਰਾ ਸਿੰਘ, ਏਕਨੂਰ ਸਿੰਘ, ਜਗਮੋਹਨ ਸਿੰਘ, ਗੁਰਜੀਤ ਸਿੰਘ, ਜਸਮੀਤ ਸਿੰਘ ਤੇ ਹੋਰ ਕਈ ਪਰਿਵਾਰ ਅਕਾਲੀ ਦਲ-ਵਾਰਿਸ ਪੰਜਾਬ ਦੇ ਨੌਜਵਾਨ ਆਗੂ ਹਰਦੇਵ ਸਿੰਘ ਦੀ ਪ੍ਰੇਰਨਾ ਨਾਲ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ। ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣਗੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾ ਕੇ ਉਨ੍ਹਾਂ ਨੂੰ ਰੁਜ਼ਗਾਰ ਤੇ ਸਵੈਰੁਜ਼ਗਾਰ ਦਿੱਤੇ ਜਾਣ।

ਅਜੀਤ ਡੈਸਕ 20-09-2026
ਕੋਟਕਪੂਰਾ, 19 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਹਲਕੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਹੈੱਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਨਿਹੰਗ ਸਿੰਘ ਬੁੱਢਾ ਦਲ ਹੈੱਡ ਗ੍ਰੰਥੀ, ਹਰਿਮੰਦਰ ਸਿੰਘ , ਹੀਰਾ ਸਿੰਘ, ਏਕਨੂਰ ਸਿੰਘ, ਜਗਮੋਹਨ ਸਿੰਘ, ਗੁਰਜੀਤ ਸਿੰਘ, ਜਸਮੀਤ ਸਿੰਘ ਤੇ ਹੋਰ ਕਈ ਪਰਿਵਾਰ ਅਕਾਲੀ ਦਲ-ਵਾਰਿਸ ਪੰਜਾਬ ਦੇ ਨੌਜਵਾਨ ਆਗੂ ਹਰਦੇਵ ਸਿੰਘ ਦੀ ਪ੍ਰੇਰਨਾ ਨਾਲ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ। ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣਗੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾ ਕੇ ਉਨ੍ਹਾਂ ਨੂੰ ਰੁਜ਼ਗਾਰ ਤੇ ਸਵੈਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੂਰੀ ਯੋਜਨਾ ਕੀਤੀ ਹੋਈ ਹੈ। ਇਸ ਮੌਕੇ ਜਤਿੰਦਰ ਸਿੰਘ ਪੱਕਾ, ਗੁਰਪ੍ਰੀਤ ਸਿੰਘ ਖਾਰਾ, ਬਲਦੇਵ ਸਿੰਘ, ਭੈਣ ਪ੍ਰਕਾਸ਼ ਕੌਰ, ਗੁਰਵੰਤ ਸਿੰਘ ਖਾਲਸਾ, ਗੁਰਲਾਲ ਸਿੰਘ, ਮਾਸਟਰ ਲਖਵਿੰਦਰ ਸਿੰਘ, ਸੇਵਕ ਸਿੰਘ ਤੇ ਦੀਪ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਦੀ ਇਮਾਰਤ ਅਨਸੇਫ ਹੋਣ ’ਤੇ ਵਿਦਿਆਰਥੀ ਬਾਹਰਲੇ ਸਕੂਲ ’ਚ ਪੜ੍ਹਾਈ ਕਰਨ ਲਈ ਮਜਬੂਰ ਅਗਲੀ ਖ਼ਬਰ ਪੰਜਾਬ ਵਾਸੀ 2027 ’ਚ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਦੇਣ ਲਈ ਤਿਆਰ ਬੈਠੇ- ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।