ਆਗਮਨ ਪੁਰਬ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਆਰੰਭ
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ ਆਗਮਨ ਪੁਰਬ 2026 ਦੇ ਸਮਾਗਮਾਂ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਗਏ।
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ ਆਗਮਨ ਪੁਰਬ 2026 ਦੇ ਸਮਾਗਮਾਂ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ ਦੀਆਂ ਇਲਾਹੀ ਧੁਨਾਂ ਅਤੇ ਸੰਗਤਾਂ ਦੀ ਸ਼ਰਧਾ ਨਾਲ ਰੂਹਾਨੀ ਰੰਗ ਵਿਚ ਰੰਗਿਆ ਰਿਹਾ। ਸ: ਸੇਖੋਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਆਗਮਨ ਪੁਰਬ ਦੇ ਆਖ਼ਰੀ ਦਿਨ 23 ਸਤੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ। ਭੋਗ ਉਪਰੰਤ ਟਿੱਲਾ ਬਾਬਾ ਫ਼ਰੀਦ ਜੀ ਤੋਂ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਰਿਆਦਾ ਨਾਲ ਸਜਾਇਆ ਜਾਵੇਗਾ। ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਇਸ ਦੀ ਸਮਾਪਤੀ ਹੋਵੇਗੀ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ 23 ਸਤੰਬਰ ਦੇ ਸਮਾਗਮਾਂ ਅਤੇ ਵਿਸ਼ਾਲ ਨਗਰ ਕੀਰਤਨ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।