22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਰਾਮਾ ਫ਼ੈਸਟੀਵਲ ’ਚ ‘ਰੀਟੇਕ ਜ਼ਿੰਦਗੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ

ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਦੇ ਸਬੰਧ ਵਿਚ ਦਰਬਾਰ ਗੰਜ ਫ਼ਰੀਦਕੋਟ ਵਿਖੇ ਬੀਤੀ ਸ਼ਾਮ ਕਰਵਾਏ ਗਏ ਡਰਾਮਾ ਫ਼ੈਸਟੀਵਲ ਦੌਰਾਨ ਸੁਚੇਤਕ ਰੰਗ ਮੰਚ, ਪਟਿਆਲਾ ਵਲੋਂ ‘ਰੀਟੇਕ ਜ਼ਿੰਦਗੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਨਾਟਕ ਦਾ ਨਿਰਦੇਸ਼ਨ ਡਾ.

ਅਜੀਤ ਡੈਸਕ 22-09-2026
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਦੇ ਸਬੰਧ ਵਿਚ ਦਰਬਾਰ ਗੰਜ ਫ਼ਰੀਦਕੋਟ ਵਿਖੇ ਬੀਤੀ ਸ਼ਾਮ ਕਰਵਾਏ ਗਏ ਡਰਾਮਾ ਫ਼ੈਸਟੀਵਲ ਦੌਰਾਨ ਸੁਚੇਤਕ ਰੰਗ ਮੰਚ, ਪਟਿਆਲਾ ਵਲੋਂ ‘ਰੀਟੇਕ ਜ਼ਿੰਦਗੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਨਾਟਕ ਦਾ ਨਿਰਦੇਸ਼ਨ ਡਾ. ਲੱਖਾ ਲਹਿਰੀ ਅਤੇ ਜਸਵਿੰਦਰ ਸਿੰਘ ਵਲੋਂ ਕੀਤਾ ਗਿਆ। ਨਾਟਕ ਵਿਚ ਪਰਿਵਾਰਕ ਜੀਵਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਪੇਸ਼ ਕਰਦਿਆਂ ਦਰਸ਼ਕਾਂ ਨੂੰ ਆਪਸੀ ਸਮਝ, ਸਹਿਯੋਗ, ਪਿਆਰ ਅਤੇ ਸਤਿਕਾਰ ਨਾਲ ਰਿਸ਼ਤਿਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਲਗਪਗ ਡੇਢ ਘੰਟੇ ਤੱਕ ਚੱਲੇ ਇਸ ਨਾਟਕ ਦਾ ਦਰਸ਼ਕਾਂ ਨੇ ਰੱਜ ਕੇ ਆਨੰਦ ਮਾਣਿਆ ਅਤੇ ਕਲਾਕਾਰਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਡੀ) ਸੰਦੀਪ ਮਲਹੋਤਰਾ, ਐਸ.ਡੀ.ਐਮ ਜੈਤੋ ਵਿਕਰਮਜੀਤ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਸਕੂਲ ਘੁੱਦੂਵਾਲਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਫ਼ੇਰਾ ਲਗਾਇਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਡੇਂਗੂ ਕੰਟਰੋਲ ਟੀਮਾਂ ਦੀ ਸੁਪਰਵਿਜ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।