ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਦਸਤਾਵੇਜ਼ੀ ਫ਼ਿਲਮ ਵਿਖਾਈ
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਗੁਲਾਬੇਵਾਲਾ, ਲੰਬੀਢਾਬ, ਕੋਟਲੀ ਦੇਵਨ ਤੇ ਉਦੇਕਰਨ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਗ
ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਦਸਤਾਵੇਜ਼ੀ ਫ਼ਿਲਮ ਵਿਖਾਈ
25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਗੁਲਾਬੇਵਾਲਾ, ਲੰਬੀਢਾਬ, ਕੋਟਲੀ ਦੇਵਨ ਤੇ ਉਦੇਕਰਨ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਊਚ ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 3 0 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।