25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਕਰੀਬ 130 ਕੰਮ ਕਰਨ ਤੋਂ ਅਸਮਰੱਥ ਵਿਅਕਤੀਆਂ ਨੂੰ 1 ਲੱਖ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਇਹ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਅਤੇ ਡਾ. ਮਨਰਾਜ ਸਿੰਘ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿਚ ਵੰਡੀ ਗਈ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਅਕਤੀ 70 ਫ਼ੀਸਦੀ ਜਾਂ ਇਸ ਤੋਂ ਵੱਧ ਅੰਗਹੀਣਤਾ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਟਰੱਸਟ ਵਲੋਂ ਉਨ੍ਹਾਂ ਨੂੰ ਇਹ ਸਹਾਇਤਾ ਰਾਸ਼ੀ ਹਰ ਮਹੀਨੇ ਦਿੱਤੀ ਜਾਂਦੀ ਹੈ। ਇਸ ਮੌਕੇ ਡਾ. ਮਨਰਾਜ ਸਿੰਘ ਨੇ ਡਾ. ਓਬਰਾਏ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਲੋੜਵੰਦਾਂ ਨੇ ਡਾ. ਓਬਰਾਏ ਤੇ ਟਰੱਸਟ ਦਾ ਧੰਨਵਾਦ ਕੀਤਾ। ਸਹਾਇਤਾ ਰਾਸ਼ੀ ਲੈਣ ਲਈ ਪਹੁੰਚੇ ਲੋੜਵੰਦਾਂ ਵਾਸਤੇ ਲੰਗਰ ਆਦਿ ਦਾ ਪ੍ਰਬੰਧ ਮਹੰਤ ਕਸ਼ਮੀਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ ਏ.ਏ.ਈ. ਬਿਜਲੀ ਬੋਰਡ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਤੇ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਹ ਸਤਨਾਮ ਕ੍ਰਿਕਟ ਅਕੈਡਮੀ ਸਿਰਸਾ ਟੀਮ ਨੇ ਜਿੱਤਿਆ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ-ਸੁਖਜਿੰਦਰ ਕਾਉਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।