30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ਹੀਦ ਲਾਂਸ ਹੌਲਦਾਰ ਪਰਮਿੰਦਰ ਸਿੰਘ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਟਹਿਣਾ ਵਿਖੇ ਐਮੀਨੈਂਟ ਐਕਸਪਰਟ ਟਾਕ ਗਤੀਵਿਧੀ ਅਧੀਨ ਮਨਜੀਤ ਪੁਰੀ ਜ਼ਿਲ੍ਹਾ ਭਾਸਾ ਅਫ਼ਸਰ ਵਿਦਿਆਰਥੀਆਂ ਦੇ ਰੂ-ਬ ਰੂ ਹੋਏ। ਉਨ੍ਹਾਂ ਸਾਹਿਤ ਅਤੇ ਜੀਵਨ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀ ਨਾਲ ਗੱਲਬਾਤ ਕੀਤੀ।

? 30-09-2026
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ਹੀਦ ਲਾਂਸ ਹੌਲਦਾਰ ਪਰਮਿੰਦਰ ਸਿੰਘ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਟਹਿਣਾ ਵਿਖੇ ਐਮੀਨੈਂਟ ਐਕਸਪਰਟ ਟਾਕ ਗਤੀਵਿਧੀ ਅਧੀਨ ਮਨਜੀਤ ਪੁਰੀ ਜ਼ਿਲ੍ਹਾ ਭਾਸਾ ਅਫ਼ਸਰ ਵਿਦਿਆਰਥੀਆਂ ਦੇ ਰੂ-ਬ ਰੂ ਹੋਏ। ਉਨ੍ਹਾਂ ਸਾਹਿਤ ਅਤੇ ਜੀਵਨ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਨਾਲ ਜੁੜਨ, ਚੰਗੇ ਸਾਹਿਤ ਨੂੰ ਪੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਰਵਿੰਦਰ ਕੌਰ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਨਵੀਂ ਪਿਪਲੀ ਵੀ ਹਾਜ਼ਰ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਈਬ੍ਰੇਰੀ ਵਿਚ ਪੁਸਤਕਾਂ ਪੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਵਲੋਂ ਜਾਰੀ ਕੀਤੀ ਗਈ ਇਕ ਲੱਖ ਰੁਪਏ ਦੀ ਗਰਾਂਟ ਨਾਲ ਐਗਜ਼ਮਪਲਰ ਬੁੱਕਸ ਆਫ਼ ਪ੍ਰਾਬਲਮ ਕਿਤਾਬਾਂ ਜੋ ਖਰੀਦੀਆਂ ਗਈਆਂ ਹਨ ਉਨ੍ਹਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਸਕੂਲ ਹੈੱਡ ਮਿਸਟ੍ਰੈਸ ਸਰਬਜੀਤ ਕੌਰ, ਗੁਰਜੀਤ ਸਿੰਘ ਐਸ.ਐਸ ਮਾਸਟਰ, ਰਸੀਮਾ ਬਾਂਸਲ ਹਿੰਦੀ ਮਿਸਟ੍ਰੈਸ, ਰਮਨ ਕੁਮਾਰੀ ਆਰਟ ਐਂਡ ਕ੍ਰਾਫਟ ਟੀਚਰ, ਮਨਪ੍ਰੀਤ ਕੌਰ ਪੰਜਾਬੀ ਮਿਸਟ੍ਰੈਸ, ਰੁਪਿੰਦਰ ਕੌਰ ਸਾਇੰਸ ਮਿਸਟ੍ਰੈਸ, ਨਵਲਦੀਪ ਕੌਰ ਕੰਪਿਊਟਰ ਫੈਕਲਟੀ, ਸੁਨੀਤਾ ਰਾਣੀ ਮੈਥ ਮਿਸਟ੍ਰੈਸ, ਮਲਕੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਅਗਲੀ ਖ਼ਬਰ ਆਂਗਣਵਾੜੀ ਸੈਂਟਰਾਂ ਦੇ ਬੱਚੇ ਮਹੀਨਾਵਾਰ ਖੁਰਾਕ ਤੋਂ ਵਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।