ਸੈਂਟ ਮੈਰੀ ਕਾਨਵੈਂਟ ਸਕੂਲ ਵਿਖੇ ਪੁਲਿਸ ਨੇ ਵਿਦਿਆਰਥੀਆਂ ਨਾਲ ਰੂ-ਬਰੂ ਸੰਵਾਦ ਰਚਾਇਆ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ , ਬਲਕਿ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਐਸ . ਪੀ . ਨਰਿੰਦਰ ਸਿੰਘ
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਜਾਗਰੂਕਤਾ ਅਤੇ ਸੰਪਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸੈਂਟ ਮੈਰੀ ਕਾਨਵੈਂਟ ਸਕੂਲ ਵਿਖੇ ਵਿਸ਼ੇਸ਼ ਸੰਪਰਕ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਜਾਗਰੂਕਤਾ ਅਤੇ ਸੰਪਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸੈਂਟ ਮੈਰੀ ਕਾਨਵੈਂਟ ਸਕੂਲ ਵਿਖੇ ਵਿਸ਼ੇਸ਼ ਸੰਪਰਕ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਨਰਿੰਦਰ ਸਿੰਘ ਐਸ.ਪੀ. (ਇਨਵੈਸਟੀਗੇਸ਼ਨਜ਼) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਅਨੁਸ਼ਾਸਨ ਅਤੇ ਰਚਨਾਤਮਕ ਗਤੀਵਿਧੀਆਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਪੇਂਟਿੰਗ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਡਿਬੇਟ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਨਸ਼ਾ ਵਿਰੋਧੀ ਪੇਂਟਿੰਗਾਂ ਅਤੇ ਨਸ਼ਿਆਂ ਵਿਰੁੱਧ ਪੇਸ਼ ਕੀਤੀਆਂ ਕਵਿਤਾਵਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਨ੍ਹਾਂ ਰਚਨਾਵਾਂ ਰਾਹੀਂ ਬੱਚਿਆਂ ਨੇ ਨਸ਼ਿਆਂ ਕਾਰਨ ਵਿਅਕਤੀ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਿਆਂ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਚੈੱਸ ਮੁਕਾਬਲੇ ਵਿਚ ਪੰਜਾਬ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐਸ.ਪੀ. (ਇਨਵੈਸਟੀਗੇਸ਼ਨਜ਼) ਨਰਿੰਦਰ ਸਿੰਘ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਮਾਪਿਆਂ, ਅਧਿਆਪਕਾਂ, ਪੁਲਿਸ ਅਤੇ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਖੇਡਾਂ, ਕਲਾ, ਸਾਹਿਤ, ਸੱਭਿਆਚਾਰਕ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਬਲਕਿ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਡਿਬੇਟ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਉਤਸ਼ਾਹ ਪੂਰਵਕ ਅਤੇ ਤਰਕਸੰਗਤ ਜਵਾਬ ਦਿੱਤੇ। ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਲਈ ਜੇਤੂ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ, ਡੀ.ਐਸ.ਪੀ. (ਡੀ), ਥਾਣਾ ਸਦਰ ਫ਼ਰੀਦਕੋਟ ਅਤੇ ਥਾਣਾ ਸਿਟੀ ਫ਼ਰੀਦਕੋਟ ਦੇ ਮੁੱਖ ਅਫ਼ਸਰ, ਸਕੂਲ ਪ੍ਰਿੰਸੀਪਲ ਬੈਨੀ ਥੌਮਸ, ਮੈਨੇਜਰ ਫਾਦਰ ਸੈੱਲਵੋਨੋਜ਼, ਸਹਾਇਕ ਮੈਨੇਜਰ ਫ਼ਾਦਰ ਸਾਜਨ, ਸਾਂਝ ਸਟਾਫ਼ ਫ਼ਰੀਦਕੋਟ ਦੇ ਕਰਮਚਾਰੀ ਅਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਪੁਲਿਸ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।