ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਮੁੜ ਹੜਤਾਲ ਕੀਤੀ ਸ਼ੁਰੂ
ਫ਼ਰੀਦਕੋਟ, 29 ਸਤੰਬਰ (ਪੁਰਬਾ)-ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪੰਜ ਸਾਲ ਪਹਿਲਾਂ ਭਰਤੀ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਜੀਤ ਡੈਸਕ
30-09-2026