01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 30 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਐਸ. ਡੀ.

ਅਜੀਤ ਡੈਸਕ 01-10-2026
ਗਿੱਦੜਬਾਹਾ, 30 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਕੁਲਦੀਪ ਸਿੰਘ ਨੇਤਾ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਕਿਸਾਨਾਂ ਨੂੰ ਦੁੱਧ ਦਾ ਲਾਹੇਵਦ ਮੁੱਲ ਨਹੀਂ ਮਿਲ ਰਿਹਾ। ਪਸ਼ੂਆਂ ਦੀ ਖ਼ੁਰਾਕ ਵੀ ਮਹਿੰਗੀ ਹੋ ਗਈ ਹੈ। ਇਸ ਲਈ ਕਿਸਾਨਾਂ ਨੂੰ ਮੱਝ ਦੇ ਦੁੱਧ ਦਾ ਮੁੱਲ 100 ਰੁਪਏ ਪ੍ਰਤੀ ਕਿੱਲੋ ਮਿਲਣਾ ਚਾਹੀਦਾ ਹੈ। ਇਸ ਲਈ 3 ਅਕਤੂਬਰ ਤੋਂ ਕਿਸਾਨ ਤਿੰਨ ਦਿਨ ਦੁੱਧ ਨਹੀਂ ਵੇਚਣਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਸਰਕਾਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ’ਤੇ ਮਾਮਲੇ ਦਰਜ ਕਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਪ੍ਰੰਤੂ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 15,000 ਰੁਪਏ ਮੁਆਵਜ਼ਾ ਅਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਹਿਕਾਰੀ ਸੁਸਾਇਟੀ ਦੇ ਹਿੱਸੇਦਾਰ ਹਨ ਤੇ ਉਨ੍ਹਾਂ ਕੋਲ ਮਾਲਕੀ ਜ਼ਮੀਨ ਹੈ, ਅਜਿਹੇ ਕਿਸਾਨਾਂ ਨੂੰ ਘੋਸ਼ਣਾ ਪੱਤਰ ’ਤੇ ਯੂਰੀਆ ਅਤੇ ਡੀ.ਏ.ਪੀ. ਖ਼ਾਦ ਮੁਹੱਈਆ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨ ਨੂੰ ਖਸਖਸ ਦੀ ਖੇਤੀ ਕਰਨ ਦੀ ਵੀ ਮਨਜ਼ੂਰੀ ਦੇਵੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਨਾਨਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਨਾ ਕਰਨ ’ਤੇ ਪੀ.ਐਸ.ਯੂ. ਵਲੋਂ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਇਕ ਨਜ਼ਰ ਇੱਧਰ ਵੀ … ਜੈਤੋ-ਮੁਕਤਸਰ ਰੋਡ ’ਤੇ ਸਥਿਤ ਰੇਲਵੇ ਫ਼ਾਟਕ ਲੋਕਾਂ ਲਈ ਗੰਭੀਰ ਸਮੱਸਿਆ ਰੇਲਵੇ ਫ਼ਾਟਕ ’ ਤੇ ਓਵਰ ਬਿ੍ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।