ਸਾਬਕਾ ਸੰਸਦੀ ਸਕੱਤਰ ਬਰਾੜ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੌੜ ਵਿਖੇ ਸਾਬਕਾ ਸਰਪੰਚ, ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੌੜ ਦੇ ਨਿਵਾਸ ਸਥਾਨ ’ਤੇ ਸ਼੍ਰ੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਨਿਯੁਕਤੀ ਪੱਤਰ ਵੰਡੇ ਅਤੇ ਪਾਰਟੀ ਦਾ ਸੁਨੇਹਾ, ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਬਰਾੜ ਨੇ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਅਤੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਵਲੋਂ ਹੁਣ ਤੱਕ ਮੰਡ ਵਾਲਾ, ਕੋਟਸੁਖੀਆ, ਧੂੜਕੋਟ, ਚੰਦਬਾਜਾ, ਕਲੇਰ, ਮਿਸ਼ਰੀ ਵਾਲਾ, ਘੁਮਿਆਰਾ, ਮੋਰਾਂਵਾਲੀ, ਪੱਕਾ, ਜਲਾਲੇਆਣਾ, ਕੰਮੇਆਣਾ, ਰੱਤੀਰੋੜੀ, ਕੋਠੇ ਰੱਤੀਰੋੜੀ, ਡੱਗੋ ਰੋਮਾਣਾ ਆਦਿ ਪਿੰਡਾਂ ’ਚ ਅਕਾਲੀ ਦਲ ਦੇ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ।
ਸ
ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਪਿੰਡ ਮੌੜ ਵਿਖੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ। ਅਜੀਤ ਤਸਵੀਰ
02-10-2026
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੌੜ ਵਿਖੇ ਸਾਬਕਾ ਸਰਪੰਚ, ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੌੜ ਦੇ ਨਿਵਾਸ ਸਥਾਨ ’ਤੇ ਸ਼੍ਰ੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਨਿਯੁਕਤੀ ਪੱਤਰ ਵੰਡੇ ਅਤੇ ਪਾਰਟੀ ਦਾ ਸੁਨੇਹਾ, ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਬਰਾੜ ਨੇ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਅਤੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਵਲੋਂ ਹੁਣ ਤੱਕ ਮੰਡ ਵਾਲਾ, ਕੋਟਸੁਖੀਆ, ਧੂੜਕੋਟ, ਚੰਦਬਾਜਾ, ਕਲੇਰ, ਮਿਸ਼ਰੀ ਵਾਲਾ, ਘੁਮਿਆਰਾ, ਮੋਰਾਂਵਾਲੀ, ਪੱਕਾ, ਜਲਾਲੇਆਣਾ, ਕੰਮੇਆਣਾ, ਰੱਤੀਰੋੜੀ, ਕੋਠੇ ਰੱਤੀਰੋੜੀ, ਡੱਗੋ ਰੋਮਾਣਾ ਆਦਿ ਪਿੰਡਾਂ ’ਚ ਅਕਾਲੀ ਦਲ ਦੇ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ। ਜਤਿੰਦਰ ਸਿੰਘ ਸ਼ਨੀ ਮੌੜ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਭਰਵਾਂ ਸਵਾਗਤ ਕਰਦਿਆਂ ਸਭ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਅਪੀਲ ਕੀਤੀ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਹਨ ਅਤੇ ਢੁੱਕਵੇਂ ਬਦਲ ਦੀ ਤਲਾਸ਼ ’ਚ ਹਨ। ਬਰਾੜ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਠੱਪ ਹੋ ਜਾਣ ਕਾਰਨ ਸੂਬਾ ਵਿਕਾਸ ਪੱਖੋਂ ਪਛੜ ਗਿਆ ਹੈ। ਸੂਬੇ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਚੌਤਰਫ਼ਾ ਵਿਕਾਸ ਹੋਇਆ ਹੈ। ਜਿਸ ਦੇ ਸਦਕਾ ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਉਸ ਸਮੇਂ ਦੀ ਸਰਕਾਰ ਦੇ ਰਾਜ-ਭਾਗ ਨੂੰ ਚੇਤੇ ਕਰ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਸ਼ਨੀ ਮੌੜ, ਹੈਪੀ ਬਰਾੜ ਖਾਰਾ, ਜਗਸੀਰ ਸਿੰਘ ਗਿੱਲ, ਸਾਬਕਾ ਸਰਪੰਚ ਕੁਲਬੀਰ ਸਿੰਘ ਬੌਬੀ ਸੰਧੂ ਭੈਰੋਂਭੱਟੀ, ਸਾਬਕਾ ਸਰਪੰਚ ਸਰਬਜੀਤ ਸਿੰਘ ਠਾੜਾ, ਸ਼ਬਦਲ ਸਿੰਘ ਹਰੀਨੌ, ਬੇਅੰਤ ਸਿੰਘ ਸਿੱਧੂ ਹਰੀਨੌਂ, ਸੁਰਿੰਦਰ ਵੜਿੰਗ, ਕੁਲਦੀਪ ਸਿੰਘ ਹਰੀਨੌਂ, ਰਾਜਾ ਖਾਰਾ, ਬਲਤੇਜ ਮੌੜ, ਗੁਰਮੁਖ ਸਿੰਘ ਭੁੱਲਰ ਐਮ.ਸੀ, ਹਿੱਤਬੀਰ ਕੌਰ ਸਾਬਕਾ ਚੇਅਰਮੈਨ, ਜਗਤਾਰ ਸਿੰਘ, ਗੁਰਪਿਆਰ ਸਿੰਘ, ਨਿਰਭੈ ਸਿੰਘ, ਬੂਟਾ ਸਿੰਘ, ਜੁਗਰਾਜ ਸਿੰਘ ਨੰਬਰਦਾਰ, ਸਮਸ਼ੇਰ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਹਰਦੀਪ ਸਿੰਘ, ਵਜ਼ੀਰ ਸਿੰਘ, ਉਪਕਾਰ ਸਿੰਘ ਸਾਬਕਾ ਮੈਂਬਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਬਰਾੜ ਆਦਿ ਹਾਜ਼ਰ ਸਨ।