02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੀਵਨ ਨਗਰ, ਨੇੜੇ ਬਿਜਲੀ ਗਰਿੱਡ ਕੋਟਕਪੂਰਾ ਕੋਲ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੀ ਸੱਜੇ ਹੱਥ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ। ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ।

ਅਜੀਤ ਡੈਸਕ 02-10-2026
ਕੋਟਕਪੂਰਾ, 1 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੀਵਨ ਨਗਰ, ਨੇੜੇ ਬਿਜਲੀ ਗਰਿੱਡ ਕੋਟਕਪੂਰਾ ਕੋਲ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੀ ਸੱਜੇ ਹੱਥ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ। ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਦੁਆਰਾ ਜ਼ਮੀਨ ’ਤੇ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 06.20 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਰਣਜੀਤ ਸਿੰਘ ਉਰਫ਼ ਮਨੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ 1 ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਐਨ. ਐਸ. ਐਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।