ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਅੱਜ
ਪੰਜਗਰਾਈਂ ਕਲਾਂ, 1 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਆਗੂ ਕਿ੍ਸ਼ਨਾ ਦੇਵੀ ਔਲਖ ਅਤੇ ਜਨਰਲ ਸਕੱਤਰ ਗੁਰਦੀਪ ਕੌਰ ਜੀਵਨ ਵਾਲਾ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਸੂਬੇ ਭਰ ਦੀਆਂ ਆਂਗਣਵਾੜੀ ਵਰਕਰ ਤੇ ਹੈਲਪਰ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਆਂਗਣਵਾੜੀ ਮੁਲਾਜ਼ਮਾਂ ਦੀ ਮਾਣ ਭੱਤੇ ਨੂੰ ਦੁੱਗਣਾ ਕਰਨ ਦੀ ਗੱਲ ਕੀਤੀ ਸੀ ਪਰ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਵੀ ਮਾਣ ਭੱਤੇ ’ਚ ਵਾਧਾ ਨਹੀਂ ਕੀਤਾ ਗਿਆ ਜਿਸ ਕਰਕੇ ਮੁਲਾਜ਼ਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
02-10-2026