02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਕੋਟਕਪੂਰਾ , 1 ਅਕਤੂਬਰ ( ਮੋਹਰ ਸਿੰਘ ਗਿੱਲ )- ਸਥਾਨਕ ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ ’ ਤੇ ਇਕ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 46 ਸਾਲਾ ਜਰਨੈਲ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਡੇਰਾ ਹੁਕਮੀ ਨਾਥ ਕੋਟਕਪੂਰਾ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ ਤੇ ਸਵਾਰ ਹੋ ਕੇ ਕੋਠੇ ਧਾਲੀਵਾਲ ਤੋਂ ਪਿੰਡ ਕੋਠੇ ਵੜਿੰਗ ਵਿਖੇ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ ।

ਅਜੀਤ ਡੈਸਕ 02-10-2026
ਕੋਟਕਪੂਰਾ , 1 ਅਕਤੂਬਰ ( ਮੋਹਰ ਸਿੰਘ ਗਿੱਲ )- ਸਥਾਨਕ ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ ’ ਤੇ ਇਕ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 46 ਸਾਲਾ ਜਰਨੈਲ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਡੇਰਾ ਹੁਕਮੀ ਨਾਥ ਕੋਟਕਪੂਰਾ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ ਤੇ ਸਵਾਰ ਹੋ ਕੇ ਕੋਠੇ ਧਾਲੀਵਾਲ ਤੋਂ ਪਿੰਡ ਕੋਠੇ ਵੜਿੰਗ ਵਿਖੇ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ । ਜਦੋਂ ਉਹ ਮੁਕਤਸਰ ਰੋਡ ਪਾਰ ਕਰਨ ਲੱਗਾ ਤਾਂ ਸ੍ਰੀ ਮੁਕਤਸਰ ਸਾਹਿਬ ਵਲੋਂ ਆ ਰਹੇ ਕੈਂਟਰ ਦੀ ਲਪੇਟ ਵਿਚ ਆ ਕੇ ਗੰਭੀਰ ਰੂਪ ’ ਚ ਜ਼ਖ਼ਮੀ ਹੋ ਗਿਆ । ਉਸ ਨੂੰ ਇਲਾਜ ਲਈ ਤੁਰੰਤ ਕੋਟਕਪੂਰਾ ਦੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ , ਜਿੱਥੇ ਕਿ ਮੁਢਲੇ ਇਲਾਜ ਮਗਰੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ । ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਕੋਠੇ ਧਾਲੀਵਾਲ ਦੇ ਸਾਬਕਾ ਸਰਪੰਚ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ , ਕਿਉਂਕਿ ਪਰਿਵਾਰ ਗ਼ਰੀਬ ਹੈ । ਸੰਪਰਕ ਕੀਤੇ ਜਾਣ ’ ਤੇ ਸ਼ਹਿਰੀ ਥਾਣਾ ਕੋਟਕਪੂਰਾ ਦੇ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਕ੍ਰੈਡਿਟ ਕਾਰਡ ’ਚੋਂ ਉਡਾਏ ਸਵਾ ਲੱਖ ਰੁਪਏ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸੜਕਾਂ ’ਤੇ ਚੱਲ ਰਹੇ ਜੁਗਾੜੂ ਵਾਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।