02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੀ ਇਕੱਤਰਤਾ

ਰਾਮਪੁਰਾ ਫੂਲ, 1 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਵਿਅਕਤੀਆਂ ਨੇ ਇਕੱਠੇ ਹੋ ਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਸੰਘਰਸ਼ ਦੇ ਢੰਗ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਸੀ ਕਿ ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਨੂੰ ਸਿਰਫ਼ ਕਿਸੇ ਇੱਕ ਇਲਾਕੇ, ਧਰਮ ਜਾਂ ਸਮੂਹ ਤੱਕ ਸੀਮਤ ਨਹੀਂ ਸਮਝਿਆ।

ਅਜੀਤ ਡੈਸਕ 02-10-2026
ਰਾਮਪੁਰਾ ਫੂਲ, 1 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਵਿਅਕਤੀਆਂ ਨੇ ਇਕੱਠੇ ਹੋ ਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਸੰਘਰਸ਼ ਦੇ ਢੰਗ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਸੀ ਕਿ ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਨੂੰ ਸਿਰਫ਼ ਕਿਸੇ ਇੱਕ ਇਲਾਕੇ, ਧਰਮ ਜਾਂ ਸਮੂਹ ਤੱਕ ਸੀਮਤ ਨਹੀਂ ਸਮਝਿਆ। ਉਨ੍ਹਾਂ ਦੇ ਸਮੇਂ ਆਜ਼ਾਦੀ ਲਈ ਸੰਘਰਸ਼ ਕਰ ਰਹੇ ਲੋਕ ਵੱਖ-ਵੱਖ ਇਲਾਕਿਆਂ, ਧਰਮਾਂ ਅਤੇ ਵਿਚਾਰਧਾਰਾਵਾਂ ਨਾਲ ਸਬੰਧਿਤ ਸਨ, ਪਰ ਭਗਤ ਸਿੰਘ ਨੇ ਸਾਂਝੇ ਮਕਸਦ ਲਈ ਸੰਘਰਸ਼ਸ਼ੀਲ ਲੋਕਾਂ ਨੂੰ ਜਥੇਬੰਦ ਕਰਨ ਅਤੇ ਇੱਕ ਮੰਚ ’ਤੇ ਲਿਆਉਣ ’ਤੇ ਜ਼ੋਰ ਦਿੱਤਾ। ਅਜਿਹੇ ਸਮੇਂ ਭਗਤ ਸਿੰਘ ਦਾ ਲੋਕਾਂ ਨੂੰ ਵੰਡੀਆਂ ਤੋਂ ਉੱਪਰ ਉਠ ਕੇ ਸਾਂਝੇ ਮਸਲਿਆਂ ’ਤੇ ਇਕੱਠੇ ਸੰਘਰਸ਼ ਕਰਨ ਦਾ ਢੰਗ ਹੋਰ ਵੀ ਮਹੱਤਵ ਪੂਰਨ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਸਿਰਫ਼ ਯਾਦ ਕਰਨ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ, ਲੋਕ ਪੱਖੀ ਸੋਚ ਅਤੇ ਸੰਘਰਸ਼ ਦੀ ਪਰੰਪਰਾ ਨੂੰ ਸਮਝਣ ਅਤੇ ਅੱਗੇ ਲਿਜਾਉਣ ਦੀ ਲੋੜ ਹੈ।
ਪਿਛਲੀ ਖ਼ਬਰ ਚੋਰੀ ਦੇ ਦੋਸ਼ਾਂ ਹੇਠ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ 28ਵਾਂ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।