04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ

ਸਾਦਿਕ, 3 ਅਕਤੂਬਰ (ਆਰ. ਐਸ.

ਅਜੀਤ ਡੈਸਕ 04-10-2026
ਸਾਦਿਕ, 3 ਅਕਤੂਬਰ (ਆਰ.ਐਸ.ਧੁੰਨਾ)-ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਵਰਕਰਾਂ ਨੇ ਸਾਦਿਕ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਕਾਂਗਰਸ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਗੁਰਸ਼ਵਿੰਦਰ ਸਿੰਘ ਮਚਾਕੀ ਖੁਰਦ, ਬਲਜਿੰਦਰ ਸਿੰਘ ਭੁੱਲਰ ਅਤੇ ਹੋਰਾਂ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਪਰਗਟ ਸਿੰਘ ਦੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਹੋਇਆਂ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਕਾਂਗਰਸੀ ਵਰਕਰਾਂ ਵਲੋਂ ਇਸਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ ਹੁਣ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜਾ ਬਦਲਾਅ ਲਿਆ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਤੋਂ ਵੀ ਹੁਣ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਮਾਇਤੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਲਖਵਿੰਦਰ ਸਿੰਘ ਲੱਖਾ ਉਪ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ, ਰਾਜਵਿੰਦਰ ਸਿੰਘ ਪੱਪੂ ਸ਼ਿਮਰੇਵਾਲਾ, ਲਖਵੀਰ ਸਿੰਘ ਲੱਖਾ ਸਾਬਕਾ ਬਲਾਕ ਸੰਮਤੀ ਮੈਂਬਰ, ਹਰਵੀਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਸਿੰਦਾ, ਬਲਕਾਰ ਸਿੰਘ, ਗੁਰਪ੍ਰਸ਼ਾਦ ਸਿੰਘ ਨੰਬਰਦਾਰ, ਸੁਖਵੀਰ ਮਰਾੜ, ਗੁਰਜੀਤ ਸਿੰਘ ਸੋਲੰਕੀ, ਗਗਨ ਜੰਡਵਾਲਾ, ਨੈੈਬ ਸਿੰਘ ਜੰਡਵਾਲਾ, ਰੋਬਿਨ ਨਰੂਲਾ, ਡਾ. ਜਗਤਾਰ ਸਿੰਘ, ਕਰਮਚੰਦ ਪੱਪੀ, ਸੰਜੀਵ ਕੁਮਾਰ ਸੀਪਾ, ਲਵਲੀਨ ਕੁਮਾਰ, ਸੁਖਦੀਪ ਸਿੰਘ, ਦਿਲਬਾਗ ਸਿੰਘ, ਨਿਰਮਤ ਸਿੰਘ, ਲਛਮਣ ਸਿੰਘ, ਅਵਤਾਰ ਸਿੰਘ ਸੰਧੂ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਿੱਤਬੀਰ ਕੌਰ ਬਰਾੜ ਦੀ ਅਗਵਾਈ ’ ਚ ਇਸਤਰੀ ਵਿੰਗ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਨੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।