06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ਾ ਛੁਡਾਊ ਕੇਂਦਰ ’ਚ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਆਉਂਦੇ ਨਸ਼ੇੜੀਆਂ ਤੋਂ ਲੋਕ ਪ੍ਰੇਸ਼ਾਨ

ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ ’ਤੇ ਬੱਸ ਸਟੈਂਡ ਨਜ਼ਦੀਕ ਨਿੱਜੀ ਬੈਂਕ ਅੱਗਿਓਂ ਇਕ ਵਿਅਕਤੀ ਦਾ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਜਗ੍ਹਾ ’ਤੇ ਇਕ ਨਿੱਜੀ ਨਸ਼ਾ ਛੁਡਾਊ ਕੇਂਦਰ ਮੌਜੂਦ ਹੈ ਅਤੇ ਇਸ ਨਸ਼ਾ ਛੁਡਾਊ ਕੇਂਦਰ ਤੋਂ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਵੱਡੀ ਗਿਣਤੀ ਵਿਚ ਨਸ਼ੇੜੀ ਸਵੇਰੇ ਤੋਂ ਹੀ ਇੱਥੇ ਆ ਖੜੇ੍ਹ ਹੁੰਦੇ ਹਨ।

ਅਜੀਤ ਡੈਸਕ 06-10-2026
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ ’ਤੇ ਬੱਸ ਸਟੈਂਡ ਨਜ਼ਦੀਕ ਨਿੱਜੀ ਬੈਂਕ ਅੱਗਿਓਂ ਇਕ ਵਿਅਕਤੀ ਦਾ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਜਗ੍ਹਾ ’ਤੇ ਇਕ ਨਿੱਜੀ ਨਸ਼ਾ ਛੁਡਾਊ ਕੇਂਦਰ ਮੌਜੂਦ ਹੈ ਅਤੇ ਇਸ ਨਸ਼ਾ ਛੁਡਾਊ ਕੇਂਦਰ ਤੋਂ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਵੱਡੀ ਗਿਣਤੀ ਵਿਚ ਨਸ਼ੇੜੀ ਸਵੇਰੇ ਤੋਂ ਹੀ ਇੱਥੇ ਆ ਖੜੇ੍ਹ ਹੁੰਦੇ ਹਨ। ਇਸ ਕਰਕੇ ਇਸ ਪਾਸੇ ਭੀੜਭਾੜ ਵਾਲੇ ਸਾਰੇ ਇਲਾਕੇ ਵੱਡੀ ਗਿਣਤੀ ਵਿਚ ਨਸ਼ੇੜੀ ਵਿਅਕਤੀ ਤੁਰੇ ਫਿਰਦੇ ਰਹਿੰਦੇ ਹਨ ਜੋ ਕਿ ਵਾਹਨ ਚੋਰੀ ਅਤੇ ਝਪਟ ਮਾਰ ਕੇ ਚੀਜ਼ਾਂ ਖੋਹ ਕੇ ਭੱਜਣ ਦੀਆਂ ਵਾਰਦਾਤਵਾਂ ਨੂੰ ਅੰਜ਼ਾਮ ਦਿੰਦੇ ਹਨ। ਲੋਕਾਂ ਵਲੋਂ ਕਈ ਵਾਰ ਪ੍ਰਸ਼ਾਸਨ ਤੋਂ ਇਸ ਭੀੜ ਭਾੜ ਵਾਲੇ ਇਲਾਕੇ ਵਿਚੋਂ ਨਸ਼ਾ ਛੁਡਾਊ ਕੇਂਦਰ ਬਾਹਰ ਕਿਤੇ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ ਪ੍ਰੰਤੂ ਅਜੇ ਤੱਕ ਇਹ ਨਸ਼ਾ ਛੁਡਾਊ ਕੇਂਦਰ ਇਥੇ ਹੀ ਮੌਜੂਦ ਹੈ ਅਤੇ ਵੱਡੀ ਗਿਣਤੀ ਵਿਚ ਨਛੇੜੀ ਇਥੇ ਵੇਖਣ ਨੂੰ ਮਿਲਦੇ ਹਨ ਅਤੇ ਉਹ ਲੁੱਟਾਂ ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਔਰਤਾਂ ਅਤੇ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ। ਇਥੇ ਮੌਜੂਦ ਬੈਂਕਾਂ ਅਤੇ ਹੋਰ ਅਦਾਰਿਆਂ ਅੱਗੇ ਵਾਹਨ ਚੋਰੀ ਸੰਬੰਧੀ ਮਾਮਲੇ ਵੀ ਆਉਂਦੇ ਰਹਿੰਦੇ ਹਨ ਅਤੇ ਹੁਣ ਵੀ ਇਕ ਵਿਅਕਤੀ ਦਾ ਬੈਂਕ ਅੱਗੇ ਖੜ੍ਹਾ ਮੋਟਰਸਾਈਕਲ ਦਿਨ ਦਿਹਾੜੇ ਚੋਰੀ ਹੋ ਗਿਆ। ਪ੍ਰਾਪਤ ਸੂਚਨਾ ਅਨੁਸਾਰ ਹਰਇੰਦਰ ਸਿੰਘ ਵਾਸੀ ਪਿੰਡ ਜਿਊਣਵਾਲਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਉਹ ਇਥੇ ਹੀ ਸਥਿਤ ਐਕਸਿਸ ਬੈਂਕ ਵਿਚ ਕੰਮ ਆਇਆ ਸੀ ਤੇ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜ੍ਹਾ ਕਰ ਕੇ ਅੰਦਰ ਗਿਆ ਅਤੇ ਬਾਹਰ ਆ ਕੇ ਵੇਖਿਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਨਹੀਂ ਸੀ ਅਤੇ ਜਿਸ ਨੂੰ ਕੋਈ ਚੋਰੀ ਕਰ ਕੇ ਲੈ ਗਿਆ ਸੀ। ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਪੀੜ੍ਹਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸਰਦਾਰਨੀ ਮਹਿੰਦਰ ਕੌਰ ਅਗਲੀ ਖ਼ਬਰ ਸਾਬਕਾ ਵਿਧਾਇਕ ਵਲੋਂ ਹਰਸਿਮਰਤ ਕੌਰ ਬਾਦਲ ਦੀ ਆਮਦ ਸੰਬੰਧੀ ਮੀਟਿੰਗਾਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।