06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ

ਜੈਤੋ, 5 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ’ਤੇ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਵਲੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਵਿਚ ਜੈਤੋ ਦੇ ਮੇਨ ਬਾਜ਼ਾਰ ’ਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਐਡਵੋਕੇਟ ਅਵਤਾਰ ਸਿੰਘ ਸੰਧਵਾ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਮਿਲਣ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਹੈ।

ਐਵਡੋਕੇਟ ਅਵਤਾਰ ਸਿੰਘ ਸੰਧਵਾਂ ਅਤੇ ਵਰਕਰ ਲੱਡੂ ਵੰਡਣ ਸਮੇਂ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 06-10-2026
ਜੈਤੋ, 5 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ’ਤੇ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਵਲੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਵਿਚ ਜੈਤੋ ਦੇ ਮੇਨ ਬਾਜ਼ਾਰ ’ਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਐਡਵੋਕੇਟ ਅਵਤਾਰ ਸਿੰਘ ਸੰਧਵਾ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਮਿਲਣ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਵਰਨ ਸਿੰਘ ਬਰਾੜ ਸਾਬਕਾ ਸਰਪੰਚ ਕੋਠੇ ਕੇਹਰ ਸਿੰਘ, ਸੁਖਵੰਤ ਸਿੰਘ ਜੁਗਨੂੰ ਬਰਾੜ, ਰਾਮ ਸਿੰਘ ਬਰਾੜ, ਲਛਮਣ ਸਿੰਘ ਸਾਬਕਾ ਸਰਪੰਚ ਬਾਜਾਖਾਨਾ, ਬਲਬੀਰ ਸਿੰਘ ਸਾਬਕਾ ਸਰਪੰਚ ਕੋਠੇ ਸਰਾਵਾਂ, ਡਾ. ਬਲਜਿੰਦਰ ਸਿੰਘ ਨਿਆਮੀਵਾਲਾ, ਕਾਲਾ ਬਿਸ਼ਨੰਦੀ, ਜਸਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਗੁਰਤੇਜ ਸਿੰਘ ਦਬੜ੍ਹੀਖਾਨਾ, ਸਤਵਿੰਦਰ ਸਿੰਘ ਸੱਤਾ ਸਰਾਵਾਂ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਜ਼ੈਲਦਾਰ ਰਾਮੂੰਵਾਲਾ, ਸੁਖਪਾਲ ਸਿੰਘ ਸੁੱਖਾ ਜ਼ੈਲਦਾਰ ਰਾਮੂਵਾਲਾ, ਭੁਪਿੰਦਰ ਸਿੰਘ ਭੱਪਾ ਸਾਬਕਾ ਸਰਪੰਚ ਸੇਵੇਵਾਲਾ, ਗੁਰਮੀਤ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ, ਚਮਕੌਰ ਸਿੰਘ ਘਣੀਆ ਸਾਬਕਾ ਬਲਾਕ ਸੰਮਤੀ ਮੈਂਬਰ, ਜਤਿੰਦਰ ਕੁਮਾਰ ਜੀਤੂ ਬਾਂਸਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ ਜੱਸਾ, ਨਵਜੋਤ ਸਿੰਘ ਲੈਬੋਰੇਟਰੀ ਵਾਲਾ, ਜਗਦੀਸ਼ ਕੁਮਾਰ ਘਣੀਆ ਸਾਬਕਾ ਚੇਅਰਮੈਨ, ਕਾਕਾ ਕੁਮਾਰ, ਸੰਜੇ ਕੁਮਾਰ, ਭੋਲਾ ਸਿੰਘ ਜਿਗਰੀ, ਲਾਭ ਸਿੰਘ ਸਕੱਤਰ, ਖੁਸ਼ਵਿੰਦਰ ਸਿੰਘ ਸਰਾਵਾਂ, ਅਜੈਬ ਸਿੰਘ ਮੈਂਬਰ, ਮਨਪ੍ਰੀਤ ਸਿੰਘ, ਮੰਨੂ ਮੈਂਬਰ, ਕਾਲਾ ਸਿੰਘ ਨਿਆਮੀਵਾਲਾ, ਬਲਵਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ, ਮਹਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਭੌਰਾ ਸਿੰਘ ਚੰਦਭਾਨ, ਰੇਸ਼ਮ ਸਿੰਘ, ਰੇਸ਼ਮ ਸਿੰਘ ਜੱਗਾ ਸੈਕਟਰੀ ਢੈਪਈ, ਡਾ. ਸਲੀਮ ਖ਼ਾਨ, ਜਸਵਿੰਦਰ ਸਿੰਘ ਅਤੇ ਪ੍ਰੀਤਪਾਲ ਸਿੰਘ ਪਿ੍ਰਥਾ ਸਿੰਘ ਦਬੜੀਖਾਨਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਜੈਤੋ ’ਚ ਰਾਮਲੀਲ੍ਹਾ ਦਾ ਮੰਚਨ 8 ਤੋਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨਦਾਰ ਢੰਗ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।