ਨਗਰ ਕੌਂਸਲ ਕੋਲ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਨਾ ਹੋਣ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ
ਕੋਟਕਪੂਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਨਗਰ ਕੌਂਸਲ ਕੋਲ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਅੰਦਰ ਥਾਂ-ਥਾਂ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਸ਼ਹਿਰ ਦਾ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਦੀ ਤਲਾਸ਼ ਕੀਤੀ ਜਾ ਰਹੀ ਹੈ।
ਕੋਟਕਪੂਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਨਗਰ ਕੌਂਸਲ ਕੋਲ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਅੰਦਰ ਥਾਂ-ਥਾਂ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਸ਼ਹਿਰ ਦਾ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸਮਾਜ ਸੇਵੀ ਦਵਿੰਦਰ ਕੁਮਾਰ, ਅਮਰਜੀਤ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨ ਆ ਰਹੇ ਹਨ ਪਰ ਸ਼ਹਿਰ ਦੇ ਮੁਕਤਸਰ ਰੋਡ, ਫ਼ਰੀਦਕੋਟ ਰੋਡ, ਜੈਤੋ ਰੋਡ, ਪੁਰਾਣਾ ਸ਼ਹਿਰ, ਲਾਜਪਤ ਨਗਰ ਵਿਖੇ ਪਿਛਲੇ ਕਈ ਦਿਨਾਂ ਤੋਂ ਕੂੜੇ ਦੇ ਢੇਰ ਲੱਗੇ ਪਏ ਹਨ। ਜਿਸ ਕਾਰਨ ਗੰਦੀ ਬਦਬੂ ਅਤੇ ਜ਼ਹਿਰੀਲੇ ਕੀੜੇ ਪਤੰਗੇ ਪੈਦਾ ਹੋ ਰਹੇ ਹਨ। ਉਨ੍ਹਾਂ ਦੱਸਿਆ ਇਨ੍ਹਾਂ ਕੂੜੇ ਦੇ ਢੇਰਾਂ ’ਚ ਬੇਸਹਾਰਾ ਪਸ਼ੂ ਮੂੰਹ ਮਾਰਦੇ ਹਨ। ਹਰੀਨੌ ਫ਼ਾਟਕ ਦੇ ਨਜ਼ਦੀਕ ਵਾਸੀਆਂ ਨੇ ਕਿਹਾ ਕਿ ਸੰਘਣੀ ਆਬਾਦੀ ’ਚ ਲੱਗੇ ਕੂੜੇ ਦੇ ਢੇਰਾਂ ਤੋਂ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ। ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਨੇ ਦੱਸਿਆ ਕਿ ਪਹਿਲਾ ਜਿਹੜੀ ਜਗ੍ਹਾ ਸ਼ਹਿਰ ਦਾ ਕੂੜਾ ਸੁੱਟਿਆ ਜਾਂਦਾ ਸੀ ਉਸ ਜਗ੍ਹਾ ’ਤੇ ਸ਼ਮਸਾਨ ਘਾਟ ਬਣਾਇਆ ਜਾ ਰਿਹਾ ਹੈ। ਸ਼ਹਿਰ ਦਾ ਕੂੜਾ ਸੁੱਟਣ ਲਈ ਤਹਿਸੀਲਦਾਰ ਸਾਹਿਬ ਅਤੇ ਨਗਰ ਕੌਂਸਲ ਦੇ ਅਧਿਕਾਰੀ ਜਗ੍ਹਾ ਦੀ ਭਾਲ ਤੇਜ਼ੀ ਨਾਲ ਕਰ ਰਹੇ ਹਨ ਤੇ ਬਹੁਤ ਜਲਦੀ ਪੱਕੀ ਜਗ੍ਹਾ ਦਾ ਹੱਲ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅੰਮ੍ਰਿਤ ਲਾਲ ਨੇ ਕਿਹਾ ਕਿ ਕੂੜਾ ਸੁੱਟਣ ਲਈ ਜਗ੍ਹਾ ਦੀ ਵੱਖ ਵੱਖ ਖੇਤਰਾਂ ਵਿਖੇ ਭਾਲ ਲਗਾਤਾਰ ਕੀਤੀ ਜਾ ਰਹੀ ਹੈ, ਬਹੁਤ ਜਲਦੀ ਇਸ ਮੁਸ਼ਕਿਲ ਦਾ ਹੱਲ ਕੀਤਾ ਜਾ ਰਿਹਾ ਹੈ।