06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੀਬਾ ਹਰਸਿਮਰਤ ਕੌਰ ਬਾਦਲ ਦੀ ਜੈਤੋ ਫੇਰੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਰਗਾੜੀ, 5 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੌਜੂਦਾ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਸਬੰਧੀ ਪੰਜਾਬ ਦੇ ਲੋਕਾਂ ਤੇ ਖਾਸਕਰ ਔਰਤਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਉਹ 10 ਅਕਤੂਬਰ ਦਿਨ ਸ਼ਨੀਚਰਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਸਵੇਰੇ 10 ਵਜੇ ਔਰਤਾਂ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।

ਅਜੀਤ ਡੈਸਕ 06-10-2026
ਬਰਗਾੜੀ, 5 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੌਜੂਦਾ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਸਬੰਧੀ ਪੰਜਾਬ ਦੇ ਲੋਕਾਂ ਤੇ ਖਾਸਕਰ ਔਰਤਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਉਹ 10 ਅਕਤੂਬਰ ਦਿਨ ਸ਼ਨੀਚਰਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਸਵੇਰੇ 10 ਵਜੇ ਔਰਤਾਂ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਦੇ ਗ੍ਰਹਿ ਬਰਗਾੜੀ ਵਿਖੇ ਹੋਈ। ਮੀਟਿੰਗ ’ਚ ਇਲਾਕੇ ਭਰ ਦੇ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ ਅਤੇ ਵਿਸ਼ੇਸ ਤੌਰ ’ਤੇ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰਾਂ ਨੇ ਸਰਕਲ ਪ੍ਰਧਾਨ ਬੀਬੀ ਗੁਰਜੀਤ ਕੌਰ ਦੀ ਅਗਵਾਈ ’ਚ ਸ਼ਿਰਕਤ ਕੀਤੀ। ਵਿਧਾਨ ਸਭਾ ਹਲਕਾ ਜੈਤੋ ਦੇ ਕੁਆਡੀਨੇਟਰ ਬਲਕਾਰ ਸਿੰਘ ਗੋਨੇਆਣਾ ਨੇ ਪੰਜਾਬ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਸਬੰਧੀ ਦੱਸਿਆ ਕਿ ਇਹ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਬੇਕਾਰ ਸਰਕਾਰ ਸਾਬਤ ਹੋਈ ਹੈ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ , ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਵਿਕਾਸ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਸਮੇਂ ਹੀ ਹੋਇਆ। ਮੀਟਿੰਗ ਦੇ ਅਖੀਰ ’ਚ ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਸ ਫੇਰੀ ਲਈ ਵੱਧ ਤੋਂ ਵੱਧ ਔਰਤਾਂ ਨੂੰ ਉਤਸਾਹਤ ਕਰਨ ਤਾਂ ਕਿ ਇਸ ਰੈਲੀ ਨੂੰ ਸਫਲ ਬਣਾਇਆਂ ਜਾ ਸਕੇ। ਇਸ ਮੌਕੇ ਅਮਰਜੀਤ ਕੌਰ ਪੰਜਗਰਾਈਂ, ਸਰਪੰਚ ਪ੍ਰਤਾਪ ਸਿੰਘ, ਸਰਪੰਚ ਬੋਹੜ ਸਿੰਘ, ਜਗਵਿੰਦਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਮੱਖਣ ਸਿੰਘ ਢਿੱਲੋਂ ਪੰਚ, ਮਾ. ਅਜਾਇਬ ਸਿੰਘ, ਜਗਸੀਰ ਸਿੰਘ ਜੱਗਾ ਗੋਂਦਾਰਾ, ਸੁਖਪ੍ਰੀਤ ਸਿੰਘ ਬਰਾੜ, ਓਵਰਸੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਗੋਂਦਾਰਾ, ਸੁਖਪਾਲ ਸਿੰਘ ਪਾਲਾ ਢਿੱਲੋਂ, ਵੀਰ ਸਿੰਘ ਪੰਚ, ਗੁਰਪ੍ਰੀਤ ਕੌਰ ਗੋਂਦਾਰਾ, ਹਰਪ੍ਰੀਤ ਕੌਰ ਢਿੱਲੋਂ, ਸਵਦੀਪ ਕੌਰ, ਕੁਲਵਿੰਦਰ ਕੌਰ ਰਾਣੀ, ਬਲਜੀਤ ਕੌਰ ਭੋਲੀ, ਪਰਮਜੀਤ ਕੌਰ, ਰਵਿੰਦਰ ਕੌਰ, ਜਸਵਿੰਦਰ ਕੌਰ, ਰਾਣੀ ਕੌਰ, ਸੁਖਪ੍ਰੀਤ ਕੌਰ, ਪਰਗਟ ਸਿੰਘ ਢਿੱਲੋਂ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਨਾਇਬ ਸਿੰਘ ਢਿੱਲੋਂ, ਰਣਧੀਰ ਸਿੰਘ ਗੋਂਦਾਰਾ, ਸੇਵਾ ਸਿੰਘ ਢਿੱਲੋਂ, ਦਰਸ਼ਨ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਨੂੰ ਸਦਮਾ- ਸੱਸ ਦਾ ਦਿਹਾਂਤ ਅਗਲੀ ਖ਼ਬਰ ਨਗਰ ਕੌਂਸਲ ਕੋਲ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਨਾ ਹੋਣ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।