2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਵਰਕਰ ਇਕਜੁੱਟ ਹੋਣ: ਦਰਸ਼ਨ ਸਿੰਘ ਢਿੱਲਵਾਂ
ਜੈਤੋ, 6 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਹਰ ਵਰਕਰ ਨੂੰ ਇਕਜੁੱਟਤਾ ਨਾਲ ਮੈਦਾਨ ਵਿਚ ਡਟ ਕੇ ਮਿਹਨਤ ਕਰਨੀ ਪਵੇਗੀ। ਇਹ ਪ੍ਰਗਟਾਵਾ ਹਲਕਾ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਜੈਤੋ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਰੋੜੀਕਪੂਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਵਰਕਰ ਮਿਲਣੀ ਦੌਰਾਨ ਕੀਤਾ।
ਜੈਤੋ, 6 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਹਰ ਵਰਕਰ ਨੂੰ ਇਕਜੁੱਟਤਾ ਨਾਲ ਮੈਦਾਨ ਵਿਚ ਡਟ ਕੇ ਮਿਹਨਤ ਕਰਨੀ ਪਵੇਗੀ। ਇਹ ਪ੍ਰਗਟਾਵਾ ਹਲਕਾ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਜੈਤੋ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਰੋੜੀਕਪੂਰਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਵਰਕਰ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨਾਲ ਹੈ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹਰੇਕ ਵਰਕਰ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਹੀ ਕਾਂਗਰਸ ਦੀ ਜਿੱਤ ਦਾ ਆਧਾਰ ਬਣੇਗਾ। ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕਾਂਗਰਸ ਵਲੋਂ ਲੋਕ ਹਿੱਤ ਵਿਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਜਾਵੇ। ਉਨ੍ਹਾਂ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ। ਵਰਕਰਾਂ ਨੇ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੌਰ ਸਿੰਘ ਸੂਰਘੂਰੀ, ਸੱਤਾ ਭਾਊ, ਗਿਆਨ ਸਿੰਘ ਸੰਧੂ ਰਾਮੇਆਣਾ, ਬਲਦੇਵ ਸਿੰਘ ਮੰਨ੍ਹਾ ਬਰਾੜ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਰਾਜ ਭੁੱਲਰ, ਜਸਵੰਤ ਸਿੰਘ ਢਿੱਲੋਂ ਸਾਬਕਾ ਸਜਪੰਚ, ਰਛਪਾਲ ਹੈਪੀ ਸ਼ਰਮਾ, ਬਲਦੇਵ ਸਿੰਘ ਡਿੰਗੀ, ਗਗਨਦੀਪ ਸਿੰਘ ਧਾਲੀਵਾਲ, ਚਮਕੌਰ ਸਿੰਘ ਰਾਮੇਆਣਾ, ਬਲਦੀਪ ਸਿੰਘ ਸੂਰਘੂਰੀ, ਬਬਲੀ ਅਰੋੜਾ ਸਾਬਕਾ ਪੰਚ, ਸਤਪਾਲ ਸਿੰਘ ਸਾਬਕਾ ਪੰਚ, ਗੁਰਮੇਲ ਸਿੰਘ ਅਕਾਲੀ, ਮਹਿੰਦਰ ਸਿੰਘ ਅਰੋੜਾ, ਹਰਭਗਵਾਨ ਸਿੰਘ ਪੱਪੂ, ਲਛਮਣ ਸੇਠ, ਬੱਬੂ ਜੈਤੋ, ਜਗਤਾਰ ਸਿੰਘ ਸਾਬਕਾ ਪੰਚ, ਪ੍ਰੇਮ ਸਿੰਘ, ਜੱਸਾ ਸਿੰਘ, ਪੱਪਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਹਾਜ਼ਰ ਸਨ।