08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਗਟ ਸਿੰਘ ਦੀ ਅਗਵਾਈ ਹੇਠ ਜਿੱਤ ਕੇ ਕਾਂਗਰਸ ਪਾਰਟੀ ਸਰਕਾਰ ਬਣਾਏਗੀ : ਕਾਂਗਰਸੀ ਆਗੂ

ਕੋਟਕਪੂਰਾ, 7 ਅਕਤੂਬਰ (ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇੇਂ ਬਣੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਤਰੀਕੇ ਨਾਲ ਚੋਣ ਜਿੱਤ ਕੇ ਪੰਜਾਬ ’ਚ ਆਪਣੀ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਬਨੀ ਬਰਾੜ, ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 08-10-2026
ਕੋਟਕਪੂਰਾ, 7 ਅਕਤੂਬਰ (ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇੇਂ ਬਣੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸ਼ਾਨਦਾਰ ਤਰੀਕੇ ਨਾਲ ਚੋਣ ਜਿੱਤ ਕੇ ਪੰਜਾਬ ’ਚ ਆਪਣੀ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਬਨੀ ਬਰਾੜ, ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰਜੀਤ ਸਿੰਘ ਸੋਨਾ ਮੌੜ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਸਾਬਕਾ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਿਯੁਕਤ ਹੋਣ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਉਹ ਪਾਰਟੀ ਦੇ ਸੀਨੀਅਰ ਅਤੇ ਜ਼ਿੰਮੇਵਾਰ ਆਗੂ ਹਨ ਅਤੇ ਪਾਰਟੀ ਨੂੰ ਹੋਰ ਅੱਗੇ ਲਿਜਾ ਸਕਣ ਦੇ ਸਮਰੱਥ ਆਗੂ ਹਨ। ਉਕਤ ਆਗੂਆਂ ਨੇ ਕਾਂਗਰਸ ਹਾਈਕਮਾਨ ਦਾ ਪਰਗਟ ਸਿੰਘ ਦੀ ਨਿਯੁਕਤੀ ਲਈ ਧੰਨਵਾਦ ਕਰਦਿਆਂ ਸੂਬਾ ਪ੍ਰਧਾਨ ਨੂੰ ਵਧਾਈ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਅਤੇ ਵਿਕਾਸ ਕਾਰਜ ਵੀ ਠੱਪ ਹੋ ਕੇ ਰਹਿ ਗਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਨਵੇਂ ਪ੍ਰਧਾਨ ਦੀ ਨਿਯੁਕਤੀ ਨੇ ਕਾਂਗਰਸ ਪਾਰਟੀ ਦੇ ਵਰਕਰਾਂ ’ਚ ਨਵਾਂ ਜੋਸ਼ ਭਰ ਦਿੱਤਾ ਹੈ।
ਪਿਛਲੀ ਖ਼ਬਰ ਲਵਲੀ ਯੂਨੀਵਰਸਿਟੀ ਮਾਮਲੇ ’ਚ 2 ਹੋਰ ਮੁਲਜ਼ਮ ਅਦਾਲਤ ’ਚ ਪੇਸ਼, ਦੋ ਦਿਨ ਦਾ ਪੁਲਿਸ ਰਿਮਾਂਡ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਭਾਸ਼ਾ ਮੁਕਾਬਲਿਆਂ ’ਚ ਨਿਮਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।