‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
ਮਲੋਟ, 12 ਅਕਤੂਬਰ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
13-10-2026