17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਮੁਕਤਸਰ ਸਾਹਿਬ ’ਚ ਗਊ ਤਸਕਰੀ ਨਾਲ ਸੰਬੰਧਿਤ ਦੋ ਟਰੱਕ ਕੀਤੇ ਕਾਬੂ-29 ਗਊਆਂ ਬਚਾਈਆਂ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਤਾਪ ਸਿੰਘ ਨੰਗਲ

ਸ੍ਰੀ ਮੁਕਤਸਰ ਸਾਹਿਬ/ਰੁਪਾਣਾ, 16 ਅਕਤੂਬਰ (ਹਰਮਹਿੰਦਰ ਪਾਲ, ਜਗਜੀਤ ਸਿੰਘ)-ਗਊ ਸੇਵਕਾਂ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਗਊ ਤਸਕਰੀ ਨਾਲ ਸੰਬੰਧਿਤ ਦੋ ਟਰੱਕਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਚੋਂ 29 ਗਊਆਂ ਬਚਾਈਆਂ ਹਨ। ਦੋਵਾਂ ਟਰੱਕਾਂ ’ਤੇ ਕਰਨਾਟਕਾ ਨੰਬਰ ਦੀਆਂ ਰਜਿਸਟ੍ਰੇਸ਼ਨ ਪਲੇਟਾਂ ਲੱਗੀਆਂ ਹੋਈਆਂ ਸਨ।

ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ/ਰੁਪਾਣਾ, 16 ਅਕਤੂਬਰ (ਹਰਮਹਿੰਦਰ ਪਾਲ, ਜਗਜੀਤ ਸਿੰਘ)-ਗਊ ਸੇਵਕਾਂ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਗਊ ਤਸਕਰੀ ਨਾਲ ਸੰਬੰਧਿਤ ਦੋ ਟਰੱਕਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਚੋਂ 29 ਗਊਆਂ ਬਚਾਈਆਂ ਹਨ। ਦੋਵਾਂ ਟਰੱਕਾਂ ’ਤੇ ਕਰਨਾਟਕਾ ਨੰਬਰ ਦੀਆਂ ਰਜਿਸਟ੍ਰੇਸ਼ਨ ਪਲੇਟਾਂ ਲੱਗੀਆਂ ਹੋਈਆਂ ਸਨ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਰੱਕਾਂ ਤੇ ਗਊਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇਕ ਹੋਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਸੰਯੁਕਤ ਗਊ ਰੱਖਿਆ ਦਲ ਪੰਜਾਬ ਦੇ ਜਨਰਲ ਸਕੱਤਰ ਮਹੰਤ ਗਰੀਬ ਦਾਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪੰਜਾਬ ਭਰ ਵਿਚ ਗਊ ਤਸਕਰੀ ਨੂੰ ਰੋਕਣ ਲਈ ਕੰਮ ਕਰ ਰਹੀ ਹੈ। ਗੁਪਤ ਸੂਚਨਾ ਮਿਲਣ ਤੋਂ ਬਾਅਦ ਗਊ ਰੱਖਿਅਕਾਂ ਦੀ ਟੀਮ ਨੇ ਪਿੰਡ ਧਿਗਾਣਾ ਤੋਂ ਟਰੱਕਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਟੀਮ ਨੇ ਇਕ ਟਰੱਕ ਨੂੰ ਪੇਪਰ ਮਿੱਲ ਨੇੜੇ, ਜਦਕਿ ਦੂਜੇ ਟਰੱਕ ਨੂੰ ਕੋਟਕਪੂਰਾ-ਬਠਿੰਡਾ ਬਾਈਪਾਸ ਤੋਂ ਕਾਬੂ ਕੀਤਾ। ਇਸ ਦੌਰਾਨ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਰਾਜੇਸ਼ ਗਰਗ ਵੀ ਸੂਚਨਾ ਮਿਲਣ ’ਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮੌਕੇ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਗਊ ਸੇਵਕ ਮਾਨਕ ਬਾਵਾ ਨੇ ਦੱਸਿਆ ਕਿ ਬਚਾਈਆਂ ਗਈਆਂ ਸਾਰੀਆਂ 29 ਗਊਆਂ ਨੂੰ ਧੰਨਾ ਜੱਟ ਗਊਸ਼ਾਲਾ ਵਿਚ ਛੱਡ ਦਿੱਤਾ ਗਿਆ ਹੈ, ਜਿੱਥੇ ਗਊਸ਼ਾਲਾ ਕਮੇਟੀ ਵਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਅਪਰਾਧਿਕ ਗਤੀ ਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੌਕੇ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿਚੋਂ ਦੋ ਕਰਨਾਟਕਾ ਅਤੇ ਇਕ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਜਾਣਕਾਰੀ ਅਨੁਸਾਰ ਫ਼ੜੇ੍ਹ ਗਏ ਇਕ ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਟਰੱਕ ਮੋਗਾ ਛੱਡਣ ਲਈ ਸਿਰਫ਼ 2,000 ਰੁਪਏ ਮਿਲਣੇ ਸਨ। ਇਸ ਦੌਰਾਨ ਉਸ ਦਾ ਇਕ ਸਾਥੀ ਯੁਵਰਾਜ ਫਰਾਰ ਹੋ ਗਿਆ। ਕਰਨਾਟਕਾ ਦੇ ਇਕ ਮੁਲ ਜ਼ਮ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਹ ਟਰੱਕਾਂ ਨੂੰ ਖੰਨਾ ਵੱਲ ਲੈ ਕੇ ਜਾ ਰਹੇ ਸਨ। ਇਸ ਮਾਮਲੇ ਵਿਚ ਅਸਰਤ ਨਾਮ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਮੋਬਾਇਲ ਫ਼ੋਨ ਜ਼ਬਤ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਸੰਬੰਧੀ ਹੋਰ ਵੇਰਵੇ ਐਫ਼.ਆਈ.ਆਰ. ਵਿੱਚ ਦਰਜ ਕੀਤੇ ਜਾਣਗੇ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੀ ਚੋਣ ਮੀਟਿੰਗ 18 ਨੂੰ ਅਗਲੀ ਖ਼ਬਰ ਜੈਕੋਬਿਨ ਓਵਰਸੀਜ਼ ਮਲੋਟ ਦਾ ਲਾਇਸੰਸ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।