17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਦਾ ਸ਼ਹੀਦੀ ਦਿਵਸ ਨਿਆਮੀਵਾਲਾ ਵਿਖੇ ਮਨਾਇਆ

ਬਰਗਾੜੀ, 16 ਅਕਤੂਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ ਹੋਏ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੀ ਯਾਦ ਵਿਚ ਸ਼ਹੀਦੀ ਦਿਹਾੜਾ ਉਨ੍ਹਾਂ ਦੇੇ ਗ੍ਰਹਿ ਪਿੰਡ ਨਿਆਮੀਵਾਲਾ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ।

ਅਜੀਤ ਡੈਸਕ 17-10-2026
ਬਰਗਾੜੀ, 16 ਅਕਤੂਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ ਹੋਏ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੀ ਯਾਦ ਵਿਚ ਸ਼ਹੀਦੀ ਦਿਹਾੜਾ ਉਨ੍ਹਾਂ ਦੇੇ ਗ੍ਰਹਿ ਪਿੰਡ ਨਿਆਮੀਵਾਲਾ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਭਾਈ ਵਡਾਲਾ ਨੇ ਕੀਰਤਨ ਦੌਰਾਨ ਮੌਜੂਦਾ ਅਤੇ ਸਾਬਕਾ ਸਰਕਾਰਾਂ ਨੂੰ ਮਾੜੇ ਪ੍ਰਬੰਧ ਲਈ ਕੋਸਿਆ। ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਦੇ ਸਪੁੱਤਰ ਬਹਿਬਲ ਇਨਸਾਫ ਮੋਰਚੇ ਦੇ ਆਗੂ ਭਾਈ ਸੁਖਰਾਜ ਸਿੰਘ ਨੇ ਪੰਜਾਬ ਸਰਕਾਰ ਨੂੰ 15 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਬਹਿਬਲ ਗੋਲੀਕਾਂਡ ਵਿਚ ਸਰਕਾਰ ਨੇ 15 ਨਵੰਬਰ ਤੱਕ ਚਲਾਨ ਪੇਸ਼ ਨਾ ਕੀਤਾ ਤਾਂ ਉਹ ਜਥੇਬੰਦੀਆਂ ਦੇ ਸਹਿਯੋਗ ਨਾਲ ਮੰਤਰੀਆਂ ਅਤੇ ਸੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਪ੍ਰੋਗਰਾਮ ਉਲਾਕਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਬਹਿਬਲ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ ਦੇ ਨਾਂਅ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਰਕਾਰਾਂ ਬਣਾਈਆਂ ਪ੍ਰੰਤੂ ਇਨ੍ਹਾਂ ਸਰਕਾਰਾਂ ਨੇ ਇਨਸਾਫ ਦੇਣ ਦੀ ਥਾਂ ਸਿਆਸੀ ਰੋਟੀਆਂ ਸੇਕਦਿਆਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ। ਇਨਸਾਫ਼ ਮੰਗਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਗਿਆ ਅਤੇ ਦੋਸ਼ੀਆਂ ਨੂੰ ਸਖ਼ਤ ਸੁਰੱਖਿਆ ਦੇ ਕੇ ਸ਼ਰੇਆਮ ਘੁੰਮਣ ਦੀ ਇਜ਼ਾਜਤ ਦਿੱਤੀ ਗਈ। ਕੁਝ ਦੋਸ਼ੀਆਂ ਨੂੰ ਬਚਾਉਣ ਲਈ ਹੀ ਮੌਕੇ ਦਾ ਗਵਾਹ ਬਣਾਇਆ ਗਿਆ। ਇਸ ਮੌਕੇ ਮੋਰਚੇ ਦੇ ਆਗੂ ਭਾਈ ਸੁਖਜੀਤ ਸਿੰਘ ਖੋਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਐਡਵੋਕੇਟ ਹਰਪਾਲ ਸਿੰਘ ਖਾਰਾ, ਮਨਪ੍ਰੀਤ ਸਿੰਘ ਸੇਖੋਂ, ਡਾ. ਸਤਨਾਮ ਸਿੰਘ ਸਿੱਧੂ, ਜਸਵਿੰਦਰ ਸਿੰਘ ਸਾਹੋਕੇ ਪੰਥਕ ਸੇਵਾ ਲਹਿਰ, ਬੇਅੰਤ ਸਿੰਘ ਬੁਰਜ, ਸੁਖਜਿੰਦਰ ਸਿੰਘ ਜ਼ੈਲਦਾਰ, ਮਹਿੰਦਰ ਸਿੰਘ ਜ਼ੈਲਦਾਰ, ਜਸਵਿੰਦਰ ਸਿੰਘ, ਸਮੂਹ ਪਿੰਡ ਵਾਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਬਲਾਕ ਸਾਦਿਕ ਨੇ ਮੋਮਬੱਤੀ ਮਾਰਚ ਕੱਢਿਆ ਅਗਲੀ ਖ਼ਬਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਸਵ. ਬਖਸ਼ੀਸ਼ ਸਿੰਘ ਦੀ ਯਾਦ ’ਚ ਲੰਗਰ ਦੀ ਸੇਵਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।