ਡਰੀਮਲੈਂਡ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਤਗਮੇ
ਕੋਟਕਪੂਰਾ, 21 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਕੰਵਲਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੇ ਜੂਡੋ, ਕੁਰਾਸ਼, ਸ਼ਤਰੰਜ ਅਤੇ ਤਾਈਕਵਾਂਡੋਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਕਰਵਾਈਆਂ ਗਈਆਂ।
ਜ
ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਨਵਪ੍ਰੀਤ ਸ਼ਰਮਾ ਅਤੇ ਹੋਰ ਅਧਿਆਪਕ ਸਾਹਿਬਾਨ। ਅਜੀਤ ਤਸਵੀਰ
22-10-2026
ਕੋਟਕਪੂਰਾ, 21 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਕੰਵਲਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੇ ਜੂਡੋ, ਕੁਰਾਸ਼, ਸ਼ਤਰੰਜ ਅਤੇ ਤਾਈਕਵਾਂਡੋਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਖਿਡਾਰਣਾਂ ਨੇ ਵੀ ਇਨ੍ਹਾਂ ਖੇਡਾਂ ਵਿਚ ਭਾਗ ਲਿਆ ਅਤੇ ਤਗਮੇ ਜਿੱਤੇ। ਜੂਡੋ ਦੇ ਮੁਕਾਬਲਿਆਂ ਵਿਚ ਸੁਖਮਨ, ਭਾਵਿਕਾ, ਹਰਗੁਣ ਕੌਰ ਅਤੇ ਰਾਜਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਮਨਸੁੱਖ ਕੌਰ, ਰੌਸ਼ਨਪ੍ਰੀਤ ਕੌਰ ਅਤੇ ਅਰਪਨਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਜਸ਼ਨਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬ੍ਰੋਨਜ਼ ਮੈਡਲ ਜਿੱਤਿਆ। ਕੁਰਾਸ਼ ਖੇਡ ਮੁਕਾਬਲਿਆਂ ਵਿਚ ਤਮੰਨਾ, ਕਮਲਪ੍ਰੀਤ, ਵਰਲੀਨ ਕੌਰ ਅਤੇ ਰਵਨੀਸ਼ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਚੰਨਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਅਰੂਸ਼ੀ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬ੍ਰੋਨਜ਼ ਮੈਡਲ ਜਿੱਤੇ। ਸ਼ਤਰੰਜ ਖੇਡ ਮੁਕਾਬਲੇ ਵਿਚ ਸਿਮਰਨ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਤਾਈਕਵਾਂਡੋ ਖੇਡ ਮੁਕਾਬਲਿਆਂ ਰਮਨਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰਣਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖਿਡਾਰਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਪੇ੍ਰਰਨਾ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰਣਾਂ ਨੂੰ ਸਖ਼ਤ ਮਿਹਨਤ ਕਰਕੇ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕਰਨ ਦੀ ਪੇ੍ਰਰਨਾ ਦਿੱਤੀ। ਨਵਪ੍ਰੀਤ ਸ਼ਰਮਾ ਨੇ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਚ ਹਰਵਿੰਦਰ ਸਿੰਘ, ਕੋਚ ਕੰਵਲਪ੍ਰੀਤ ਕੌਰ, ਅਨੀਤਾ ਸਿਆਲ, ਅਧਿਆਪਕ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।