22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਲੋਂ ਵੱਖ-ਵੱਖ ਹਾਊਸ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਪੰਜਗਰਾਈਂ ਕਲਾਂ, 21 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਨੂੰ ਅੰਦਰੂਨੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ੳੇੁਦੇਸ਼ ਨਾਲ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਲੋਂ ਵੱਖ-ਵੱਖ ਹਾਊਸਾਂ ਦੇ ਭਾਸ਼ਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 22-10-2026
ਪੰਜਗਰਾਈਂ ਕਲਾਂ, 21 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਨੂੰ ਅੰਦਰੂਨੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ੳੇੁਦੇਸ਼ ਨਾਲ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਲੋਂ ਵੱਖ-ਵੱਖ ਹਾਊਸਾਂ ਦੇ ਭਾਸ਼ਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਭਾਸ਼ਨ ਮੁਕਾਬਲਿਆਂ ’ਚ ਸ਼ਹੀਦ ਚੰਦਰ ਸ਼ੇਖਰ ਅਜ਼ਾਦ ਹਾਊਸ ਦੀ ਰਮਨਦੀਪ ਕੌਰ ਨੇ ਪਹਿਲਾ, ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੀ ਹਰਨੂਰ ਕੌਰ ਨੇ ਦੂਜਾ ਅਤੇ ਸ਼ਹੀਦ ਭਗਤ ਸਿੰਘ ਹਾਊਸ ਦੀ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਗਰੇਜ਼ੀ ਪ੍ਰਸ਼ਨੋਤਰੀ ਮੁਕਾਬਲੇ ’ਚ ਸ਼ਹੀਦ ਊਧਮ ਸਿੰਘ ਹਾਊਸ ਦੀ ਟੀਮ (ਪਵਨੀਤ ਕੌਰ, ਜਸਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ) ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ ਦੀ ਟੀਮ (ਗੁਰਵੀਰ ਕੌਰ, ਹਰਸੀਰਤ ਕੌਰ ਅਤੇ ਜੈਸਮੀਨ ਕੌਰ) ਨੇ ਦੂਜਾ, ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੀ ਟੀਮ (ਧਰੁਵ ਬਜਾਜ, ਸੁਭਮ ਧਵਨ ਅਤੇ ਸਿਮਰਨ ਕੌਰ) ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਹਾਊਸ ਦੀ ਟੀਮ (ਪ੍ਰਭਜੋਤ ਕੌਰ, ਹਰਸਿਮਰਨ ਸਿੰਘ ਅਤੇ ਵਾਰਸਮੀਤ ਸਿੰਘ) ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਉੱਥੇ ਉਨ੍ਹਾਂ ਅੰਦਰ ਆਤਮ ਵਿਸ਼ਵਾਸ ਨੂੰ ਹੋਰ ਪਕੇਰਾ ਕਰਦੇ ਹਨ। ਇਸ ਮੌਕੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਅਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ, ਮਨਦੀਪ ਸਿੰਘ ਕੈਂਥ, ਮਨਜੀਤ ਸਿੰਘ, ਰਜਨੀ ਬਾਲਾ, ਅਮਨਵੀਰ ਕੌਰ (ਚਾਰੇ ਹਾਊਸ ਇੰਚਾਰਜ) ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਜੀਵਨ ਬੀਮਾ ਨਿਗਮ ਨੇ ਮਿ੍ਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਦਿੱਤਾ ਕਲੇਮ ਅਗਲੀ ਖ਼ਬਰ ਪੀ.ਸੀ.ਆਰ. ਮੋਟਰਸਾਈਕਲ ਤੇ ਮਹਿਲਾ ਪੈਟਰੋਲਿੰਗ ਸਕੂਟਰ ਨੂੰ ਸਪੀਕਰ ਸੰਧਵਾਂ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।