22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਸ਼ਾਨਦਾਰ ਨਾਟਕ ਪੇਸ਼ ਕੀਤਾ ਗਿਆ।

ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਸ਼ਾਨਦਾਰ ਨਾਟਕ ਪੇਸ਼ ਕੀਤਾ ਗਿਆ। ਬੱਚਿਆਂ ਨੇ ਆਪਣੀ ਅਦਾਕਾਰੀ ਰਾਹੀਂ ਸ੍ਰੀ ਰਾਮ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ, ਰਾਮ-ਰਾਵਣ ਯੁੱਧ ਅਤੇ ਰਾਵਣ ਵਧ ਦੇ ਦ੍ਰਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਮੁਖੌਟੇ ਬਣਾਉਣ ਦੀ ਗਤੀਵਿਧੀ ਵੀ ਕਰਵਾਈ ਗਈ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਅਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੇ ਉਨ੍ਹਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਸੱਚਾਈ ਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਨੂੰ ਵੀ ਉਜ਼ਾਗਰ ਕੀਤਾ ਗਿਆ।
ਪਿਛਲੀ ਖ਼ਬਰ ਬਾਬਾ ਕਾਸ਼ੀ ਪ੍ਰਸਾਦ ਸ਼ਿਵ ਮੰਦਰ ਵਿਖੇ ਰਾਮ ਨੌਮੀ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅੱਜ ਜ਼ਿਲ੍ਹੇ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।