22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਾਈਬਰ ਸੁਰੱਖਿਆ ਮਹੀਨੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਆਦਰਸ਼ ਸਕੂਲ ਦੇ ਵਿਦਿਆਰਥੀਆਂ ਦਾ ਵਿਗਿਆਨ ਨਾਟਕ ਮੁਕਾਬਲਿਆਂ ’ਚ ਦੂਜਾ ਸਥਾਨ

ਗਿੱਦੜਬਾਹਾ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.

ਅਜੀਤ ਡੈਸਕ 22-10-2026
ਗਿੱਦੜਬਾਹਾ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਵਿਗਿਆਨ ਨਾਟਕ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਬਲਾਕ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦਾ ਵਿਸ਼ਾ ਇੰਟਰਸਟਟੈਲਰ ਹੈਬੀਟੈਟ ਸੀ। ਡਾ. ਗੁਪਤਾ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿਚ ਪੜ੍ਹਾਈ ਦੇ ਨਾਲ-ਨਾਲ ਵਿਗਿਆਨ ਪ੍ਰਤੀ ਰੁਚੀ, ਖੋਜ ਸੋਚ, ਆਤਮ ਵਿਸ਼ਵਾਸ਼ ਅਤੇ ਟੀਮ ਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਤੇ ਨਾਟਕ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਨਾਟਕ ਦੀ ਤਿਆਰੀ ਵਿਚ ਕਮਲਪ੍ਰੀਤ ਕੌਰ, ਰਾਜਵੀਰ ਕੌਰ, ਸੋਨੀਆ ਰਾਣੀ ਤੇ ਮੀਨਾ ਅਰੋੜਾ ਨੇ ਅਹਿਮ ਯੋਗਦਾਨ ਪਾਇਆ। ਸਾਰੇ ਹੀ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬੀਬੀ ਸੰਧਵਾਂ ਨੇ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।