22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੀਬੀ ਸੰਧਵਾਂ ਨੇ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਵਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੇ 245, ਪਿੰਡ ਕਲੇਰ ਦੇ 55 ਅਤੇ ਧੂੜਕੋਟ ਦੇ 253 ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕਾਂ ਸਬੰਧੀ ਦਸਤਾਵੇਜ ਸੌਂਪੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਲਈ ਇਹ ਇਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ ਉਪਲਬਧ ਨਹੀਂ ਸਨ।

ਅਜੀਤ ਡੈਸਕ 22-10-2026
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਵਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੇ 245, ਪਿੰਡ ਕਲੇਰ ਦੇ 55 ਅਤੇ ਧੂੜਕੋਟ ਦੇ 253 ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕਾਂ ਸਬੰਧੀ ਦਸਤਾਵੇਜ ਸੌਂਪੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਲਈ ਇਹ ਇਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ ਉਪਲਬਧ ਨਹੀਂ ਸਨ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿਚ ਸਹੂਲਤ ਮਿਲਦੀ ਹੈ। ਬੀਬੀ ਸੰਧਵਾਂ ਦਾ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ ਵਲੋਂ ਪਿੰਡ ਚਹਿਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੀ ਮਾਲਕੀ ਦੇ ਦਸਤਾਵੇਜ ਦੇਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੋ ਧਿਰਾਂ ਵਿਚਕਾਰ ਹੋਈ ਲੜਾਈ ’ਚ ਭਾਜਪਾ ਆਗੂ ਸਮੇਤ 4 ਜ਼ਖ਼ਮੀ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਾਈਬਰ ਸੁਰੱਖਿਆ ਮਹੀਨੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਆਦਰਸ਼ ਸਕੂਲ ਦੇ ਵਿਦਿਆਰਥੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।