24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ-ਗੁਲਜ਼ਾਰ ਸਿੰਘ ਰਣੀਕੇ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਮੀਟਿੰਗ ਹੋਈ

ਗਿੱਦੜਬਾਹਾ, 23 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਦੜਬਾਹਾ ਵਿਖੇ ਸਰਗਰਮੀਆਂ ਤੇਜ਼ ਕਰਦਿਆਂ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਐਸ.

ਗਿੱਦੜਬਾਹਾ ਵਿਖੇ ਮੀਟਿੰਗ ਦੌਰਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਸਨਮਾਨਿਤ ਕਰਦੇ ਹੋਏ ਅਕਾਲੀ ਆਗੂ। ਤਸਵੀਰ: ਸ਼ਿਵਰਾਜ ਸਿੰਘ ਬਰਾੜ 24-10-2026
ਗਿੱਦੜਬਾਹਾ, 23 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਦੜਬਾਹਾ ਵਿਖੇ ਸਰਗਰਮੀਆਂ ਤੇਜ਼ ਕਰਦਿਆਂ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਗਿੱਦੜਬਾਹਾ ਹਲਕੇ ਵਿਚ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਸੀ. ਭਾਈਚਾਰਾ ਵੱਡੀ ਗਿਣਤੀ ਵਿਚ ਹਾਜ਼ਰ ਸੀ। ਇਸ ਦੌਰਾਨ ਸ. ਰਣੀਕੇ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ, ਜਿਸ ਦੇ ਰਾਜਕਾਲ ਦੌਰਾਨ ਹਰ ਵਰਗ ਲਈ ਇਤਿਹਾਸਕ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ। ਪੰਜਾਬ ਵਿਚ ਜੋ ਵਿਕਾਸ ਹੋਇਅ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਹੀ ਹੋਇਆ ਹੈ। ਹਰ ਵਰਗ ਦੇ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਸੁੰਦਰੀਕਰਨ ਕਰਨ ਲਈ ਕਾਰਜ ਕੀਤੇ ਗਏ। ਦੇਸ਼ ਭਰ ਵਿਚੋਂ ਪੰਜਾਬ ਪਹਿਲਾ ਅਜਿਹਾ ਸੂਬਾ ਹੈ, ਜਿੱਥੇ ਗ਼ਰੀਬ ਤੇ ਲੋੜਵੰਦਾਂ ਲਈ ਸ਼ਗਨ ਸਕੀਮ ਤੇ ਮੁਫ਼ਤ ਰਾਸ਼ਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤਾ ਸੀ ਅਤੇ ਇਸ ਦੀ ਤਰਜ਼ ’ਤੇ ਦੇਸ਼ ਭਰ ਵਿਚ ਸਮੇਂ ਦੀਆਂ ਸਰਕਾਰਾਂ ਨੇ ਵੀ ਉਕਤ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅੱਜ ਅਫ਼ਸੋਸ ਹੈ ਕਿ ਜੋ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਉਨ੍ਹਾਂ ਨੂੰ ਮੌਜੂਦਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਅੱਜ ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਵਿਚ ਗੈਂਗਸਟਰ ਰਾਜ ਕਰ ਰਹੇ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ। ਪੰਜਾਬ ਵਿਚ ਕੋਈ ਵੀ ਇੰਡਸਟਰੀ ਨਹੀਂ ਆਈ ਅਤੇ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਨਸ਼ਿਆਂ ਨੇ ਨੌਜਵਾਨੀ ਬਰਬਾਦ ਕਰ ਦਿੱਤੀ ਹੈ। ਅਫ਼ਸਰਸ਼ਾਹੀ ਹਾਵੀ ਹੋ ਗਈ ਹੈ ਅਤੇ ਆਮ ਲੋੜਵੰਦਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਦੀ ਤਰੱਕੀ ਕਰਵਾਉਣੀ ਹੈ ਅਤੇ ਜਵਾਨੀ ਬਚਾਉਣੀ ਹੈ ਤਾਂ ਸਾਨੂੰ ਇਕਜੁੱਟ ਹੋ ਕੇ ਆਪਣੀ ਖੇਤਰੀ ਪਾਰਟੀ ਨਾਲ ਜੁੜਨਾ ਪਵੇਗਾ। ਇਸ ਮੌਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ, ਦਰਬਾਰਾ ਸਿੰਘ, ਚਰਨਜੀਤ ਸਿੰਘ ਭੂੰਦੜ, ਜਥੇਦਾਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਿੰਮੀ ਸੁਖਨਾ, ਬੀਬੀ ਗੁਰਦਿਆਲ ਕੌਰ ਮੱਲਣ, ਵਕੀਲ ਗੁਰਮੀਤ ਸਿੰਘ ਮਾਨ, ਵਕੀਲ ਗੁਰਪਿੰਕਸ ਮਾਨ, ਮਨਜਿੰਦਰ ਸਿੰਘ, ਗੁਰਚਰਨ ਸਿੰਘ ਭਲਾਈਆਣਾ, ਭਗਵਾਨ ਸਿੰਘ, ਗੁਰਮੀਤ ਸਿੰਘ, ਡਾ. ਬਲਜੀਤ ਸਿੰਘ, ਡੀਸੀ ਸਿੰਘ, ਸਵਰਨ ਸਿੰਘ, ਸੁੱਚਾ ਸਿੰਘ, ਕਾਕਾ ਸਿੰਘ ਚਹਿਲ, ਲਖਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਯਤਨਾਂ ਸਦਕਾ ਦੋ ਸਾਲ ਤੋਂ ਮਲੇਸ਼ੀਆ ’ਚ ਫਸੀ ਲੜਕੀ ਭਾਰਤ ਪੁੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।