28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨੈਤਿਕ ਸਿੱਖਿਆ ਪ੍ਰੀਖਿਆ ’ਚ ਐਸ. ਐਮ. ਡੀ. ਵਿਦਿਅਕ ਸੰਸਥਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਵਡਮੁੱਲੇ ਸਿੱਖ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਸੋਚ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ’ਚ ਲਈ ਗਈ ‘ਨੈਤਿਕ ਸਿੱਖਿਆ’ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਐਸ. ਐਮ.

ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਵਿਦਿਆਰਥੀਆਂ ਨੂੰ ਵਡਮੁੱਲੇ ਸਿੱਖ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਸੋਚ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ’ਚ ਲਈ ਗਈ ‘ਨੈਤਿਕ ਸਿੱਖਿਆ’ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਐਸ.ਐਮ.ਡੀ. ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਅਗਸਤ ਮਹੀਨੇ ਕਰਵਾਈ ਪ੍ਰੀਖਿਆ ’ਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਵਿਭਾਗਾਂ ਦੇ 445 ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰੀਖਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਗੁਰੂਕੁਲ ਆਫ ਕਾਲਜ ਬਠਿੰਡਾ ਰੋਡ ਕੋਟਕਪੂਰਾ ਵਿਖੇ ਹੋਏ ਯੁਵਕ ਮੇਲੇ ਦੌਰਾਨ ਸਨਮਾਨਿਤ ਕੀਤਾ ਗਿਆ। ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਦਰਜਾ ਪਹਿਲਾ ਦੀ ਪ੍ਰੀਖਿਆ ’ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਕ੍ਰਿਸ਼ਨ ਚੰਦ ਨੇ ਮੈਰਿਟ ਸਥਾਨ ਅਤੇ ਗੁਰਲੀਨ ਕੌਰ ਬਰਾੜ ਸਪੁੱਤਰੀ ਜਸਵਿੰਦਰ ਸਿੰਘ ਬਰਾੜ ਨੇ ਵਿਸ਼ੇਸ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾਂ ਹੀ ਐਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ ਵਿਦਿਆਰਥਣਾਂ ਕਿਸਮਤਜੋਤ ਕੌਰ ਸਪੁੱਤਰੀ ਰੇਸ਼ਮ ਸਿੰਘ ਅਤੇ ਮਨਰੀਤ ਕੌਰ ਸਪੁੱਤਰੀ ਚਰਨ ਸਿੰਘ ਨੇ ਮੈਰਿਟ ਸਥਾਨ ਹਾਸਿਲ ਕਰਕੇ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ। ਸੰਸਥਾ ਦੇ ਪ੍ਰਿੰਸੀਪਲ ਐਚ.ਐਸ ਸਾਹਨੀ ਅਤੇ ਪ੍ਰਿੰਸੀਪਲ ਰੇਨੂੰਕਾ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਦਰਸ਼ਨਾ ਕੌੜਾ, ਪ੍ਰੀਖਿਆ ਦੇ ਇੰਚਾਰਜ ਕੰਵਲਜੀਤ ਕੌਰ, ਮਨਦੀਪ ਕੌਰ, ਜਸਪਾਲ ਕੌਰ ਅਤੇ ਸਮੂਹ ਅਧਿਆਪਕਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ’ਚ 12 ਵਿਦਿਅਕ ਸੰਸਥਾਵਾਂ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਅੰਤਰ-ਸਕੂਲ ਯੁਵਕ ਮੇਲੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।