28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀ ਸਹਿਜਪ੍ਰੀਤ ਕੌਰ ਖੇਡਾਂ ’ਚ ਪੰਜਾਬ ਵਿਚੋਂ ਜੇਤੂ

ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-17 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਨੇ ਉਮਰ ਵਰਗ-17 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ।

ਅਜੀਤ ਡੈਸਕ 28-10-2026
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-17 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਨੇ ਉਮਰ ਵਰਗ-17 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ, ਨਵਪ੍ਰੀਤ ਸ਼ਰਮਾ, ਸਟਾਫ, ਕੋਚ ਨੇ ਉਕਤ ਵਿਦਿਆਰਥਣ ਨੂੰ ਵਧਾਈ ਦਿੱਤੀ। ਇਨ੍ਹਾਂ ਨੇ ਵਿਦਿਆਰਥਣ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਕੋਚ, ਕੰਵਲਪ੍ਰੀਤ ਕੌਰ ਕੋਚ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ ਅਗਲੀ ਖ਼ਬਰ ਮਾੜੇ ਬਾਈਪਾਸ ਕਰਕੇ ਹੈਵੀ ਵਾਹਨ ਸ੍ਰੀ ਮੁਕਤਸਰ ਸਾਹਿਬ ਦੀ ਬਜਾਏ, ਦੂਜੇ ਸ਼ਹਿਰਾਂ ’ਚੋਂ ਲੰਘਣ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।