28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ.

ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਕੈਂਪ ਦਾ ਉਦੇਸ਼ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਤੇ ਜੀਵਨ ਦੀਆਂ ਸਿੱਖਿਆਵਾਂ ਨਵੀਂ ਪੀੜ੍ਹੀ ਲਈ ਅਹਿਮ ਮਾਰਗਦਰਸ਼ਨ ਦਾ ਕੰਮ ਕਰਦੀਆਂ ਹਨ। ਬਜ਼ੁਰਗਾਂ ਦੀ ਦੇਖਭਾਲ, ਸੇਵਾ ਅਤੇ ਸਤਿਕਾਰ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਦੀਆਂ ਲੋੜਾਂ ਨੂੰ ਸਮਝਣ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਉਪਲਬਧ ਸਰਕਾਰੀ ਸਹੂਲਤਾਂ ਦਾ ਲਾਭ ਦਿਵਾਉਣ ਵਿਚ ਸਹਾਇਕ ਸਾਬਤ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਵਿਚ ਸਹਿਯੋਗ ਦੇਣ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ, ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲੀ ਬਰਸੀ ’ਤੇ ਵਿਸ਼ੇਸ਼-ਮਨਦੀਪ ਸਿੰਘ ਮਨੀ ਭੰਗਚੜੀ ਅਗਲੀ ਖ਼ਬਰ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ : ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।