ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਾਰ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਅਰਾਈਆਂਵਾਲਾ, ਮਹਿਮੂਆਣਾ ਅਤੇ ਮਚਾਕੀ ਕਲਾਂ ਵਿਖੇ ਹੌਟ ਸਪੌਟ ਖੇਤਰਾਂ ਵਿਚ ਚਾਰ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਜਾਂਚ ਦੌਰਾਨ ਪਿੰਡ ਅਰਾਈਆਂ ਵਾਲਾ ਦੇ ਪਿੱਪਲੀ ਰੋਡ ਸਥਿਤ ਬਾਬਾ ਫ਼ਰੀਦ ਮੈਡੀਕੋਜ਼ ਵਿਖੇ ਫ਼ਾਰਮਾਸਿਸਟ ਗੈਰ-ਹਾਜ਼ਰ ਪਾਇਆ ਗਿਆ।
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਅਰਾਈਆਂਵਾਲਾ, ਮਹਿਮੂਆਣਾ ਅਤੇ ਮਚਾਕੀ ਕਲਾਂ ਵਿਖੇ ਹੌਟ ਸਪੌਟ ਖੇਤਰਾਂ ਵਿਚ ਚਾਰ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਜਾਂਚ ਦੌਰਾਨ ਪਿੰਡ ਅਰਾਈਆਂ ਵਾਲਾ ਦੇ ਪਿੱਪਲੀ ਰੋਡ ਸਥਿਤ ਬਾਬਾ ਫ਼ਰੀਦ ਮੈਡੀਕੋਜ਼ ਵਿਖੇ ਫ਼ਾਰਮਾਸਿਸਟ ਗੈਰ-ਹਾਜ਼ਰ ਪਾਇਆ ਗਿਆ। ਇਸ ਤੋਂ ਇਲਾਵਾ ਫ਼ਰਮ ਵਲੋਂ ਸ਼ਡਿਊਲ ਐਚ-1 ਦਵਾਈਆਂ ਦਾ ਰਜਿਸਟਰ ਵੀ ਸਹੀ ਢੰਗ ਨਾਲ ਸਾਂਭ ਕੇ ਨਹੀਂ ਰੱਖਿਆ ਗਿਆ ਸੀ ਅਤੇ ਸ਼ਡਿਊਲ ਐੱਚ-1 ਅਧੀਨ ਆਉਣ ਵਾਲੀ ਦਵਾਈ ਸੈਫ਼ੀਜੈੱਟ (ਸੈਫਿਕਸਿਮ) ਦਾ ਸਟਾਕ ਵੀ ਪਾਇ ਆ ਗਿਆ। ਇਸੇ ਲੜੀ ਤਹਿਤ ਪਿੰਡ ਮਹਿਮੂਆਣਾ ਵਿਖੇ ਦਿਲਜਨ ਡਰੱਗਜ਼ ਸਟੋਰ ਅਤੇ ਪਾਰਸ ਮੈਡੀਕੇਅਰ ਅਤੇ ਪਿੰਡ ਮਚਾਕੀ ਕਲਾਂ ਵਿਖੇ ਬਰਾੜ ਮੈਡੀਕਲ ਹਾਲ ਦੀ ਵੀ ਜਾਂਚ ਕੀਤੀ ਗਈ। ਜਾਂਚ ਕੀਤੇ ਗਏ ਚਾਰਾਂ ਮੈਡੀਕਲ ਸਟੋਰਾਂ ਵਿਚੋਂ ਕਿਸੇ ਵੀ ਸਟੋਰ ਤੋਂ ਨਸ਼ਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਨਹੀਂ ਮਿਲੀਆਂ। ਇਸ ਤੋਂ ਇਲਾਵਾ ਸਬੰਧਿਤ ਪਿੰਡਾਂ ਦੇ ਸਰਪੰਚਾਂ ਵਲੋਂ ਲਿਖਤੀ ਤੌਰ ’ਤੇ ਦੱਸਿਆ ਗਿਆ ਕਿ ਉਨ੍ਹਾਂ ਦੇ ਪਿੰਡਾਂ ਵਿਚ ਕੋਈ ਵੀ ਮੈਡੀਕਲ ਸਟੋਰ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨਹੀਂ ਕਰ ਰਿਹਾ ਅਤੇ ਇਸ ਸਬੰਧੀ ਕੋਈ ਸ਼ਿਕਾਇਤ ਵੀ ਪ੍ਰਾਪਤ ਨਹੀਂ ਹੋਈ।