29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਸੰਤ ਮੋਹਨ ਦਾਸ ਸਕੂਲ ਜੇਤੂ

ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-4) ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆਂ ਦੀਆਂ ਖਿਡਾਰਣਾਂ ਉਮਰ ਗਰੁੱਪ–17 ਨੇ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 29-10-2026
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜਨ-4) ਵਿਚ ਰਗਬੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆਂ ਦੀਆਂ ਖਿਡਾਰਣਾਂ ਉਮਰ ਗਰੁੱਪ–17 ਨੇ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ ਨੇ ਜਿੱਤ ਦਾ ਸਿਹਰਾ ਕੋਚ ਗੁਰਮੇਜ ਸਿੰਘ ਅਤੇ ਸਪੋਰਟਸ ਕੋ-ਆਰਡੀਨੇਟਰ ਰਾਜ ਕੁਮਾਰ ਨੂੰ ਦਿੱਤਾ ਅਤੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰੇਨੂੰਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਜਸਪਾਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਆਦਰਸ਼ ਸਕੂਲ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।